ਦੁਕਾਨ ’ਤੇ ਗੋਲੀਆਂ ਚਲਾਉਣ ਵਾਲਾ ਮੁਕਾਬਲੇ ਮਗਰੋਂ ਗ੍ਰਿਫ਼ਤਾਰ
ਇਥੇ ਪੰਸਾਰੀ ਦੀ ਦੁਕਾਨ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜੰਡਿਆਲਾ ਗੁਰੂ ਥਾਣੇ ਦੇ ਐੱਸ ਐੱਚ ਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਕਿਹਾ ਜੰਡਿਆਲਾ ਵਿਖੇ 6 ਨਵੰਬਰ ਨੂੰ ਪੰਸਾਰੀ ਦੀ...
SSP Maninder Singh (center)and other officials visit the crime scene , where the shooter is held after a brief encounter in Jandiala area(news Teja)
Advertisement
ਇਥੇ ਪੰਸਾਰੀ ਦੀ ਦੁਕਾਨ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜੰਡਿਆਲਾ ਗੁਰੂ ਥਾਣੇ ਦੇ ਐੱਸ ਐੱਚ ਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਕਿਹਾ ਜੰਡਿਆਲਾ ਵਿਖੇ 6 ਨਵੰਬਰ ਨੂੰ ਪੰਸਾਰੀ ਦੀ ਦੁਕਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਉਜਵਲ ਨੂੰ 30 ਬੋਰ ਪਿਸਤੌਲ, ਤਿੰਨ ਰੌਂਦਾਂ ਅਤੇ ਮੋਟਰਸਾਈਕਲ ਸਮੇਤ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਥਾਣਾ ਜੰਡਿਆਲਾ ਵਿਖੇ ਅਕਾਸ਼, ਰਵੀ ਵਾਸੀ ਪੰਡੌਰੀ ਵੜੈਚ ਥਾਣਾ ਕੰਬੋਅ ਅਤੇ ਉਜਵਲ ’ਤੇ ਕੇਸ ਦਰਜ ਕੀਤਾ ਗਿਆ। ਗੁਪਤ ਸੂਚਨਾ ’ਤੇ ਪੁਲੀਸ ਨੇ ਉਜਵਲ ਦੀ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਤਾਂ ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲੀਸ ਫਾਇਰ ਕੀਤਾ। ਜਵਾਬੀ ਗੋਲੀ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਕਾਬੂ ਕਰ ਲਿਆ ਤੇ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ।
Advertisement
Advertisement
×

