ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਬਿਜ਼ਨੈੱਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਨੇ ਮਿਸ਼ਨ ਐਕਸੀਲੈਂਸ ਕਲੱਬ ਦੇ ਸਹਿਯੋਗ ਨਾਲ ‘ਕੋਮੀਜ਼ੋ’ ਥੀਮ ’ਤੇ ਮੈਨੇਜਮੈਂਟ ਫੈਸਟੀਵਲ ਕਰਵਾਇਆ ਜਿਸ ਦਾ ਉਦੇਸ਼ ਵਿਦਿਆਰਥੀਆਂ ’ਚ ਰਚਨਾਤਮਿਕਤਾ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ, ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ, ਪ੍ਰਧਾਨ ਡਾ. ਸੰਦੀਪ ਸਿੰਘ ਅਤੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਕੀਤਾ ਜਦੋਂ ਕਿ ਸਵਾਗਤੀ ਭਾਸ਼ਣ ਐੱਚ.ਓ.ਡੀ ਡਾ. ਰਜਨੀ ਸਲੂਜਾ ਨੇ ਦਿੱਤਾ। ਕੁਲਪਤੀ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨੇ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਪ੍ਰਬੰਧਕੀ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਦਿਖਾਉਣ ਦਾ ਮੌਕਾ ਦਿੱਤਾ। ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਕਰੀਅਰ ਬਣਾਉਣ ਲਈ ਕਾਮਰਸ ਅਤੇ ਮੈਨੇਜਮੈਂਟ ਦੇ ਖੇਤਰ ਵਿੱਚ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਚੱਲਣਾ ਚਾਹੀਦਾ ਹੈ। ਇਸ ਮੌਕੇ ਫੈਕਲਟੀ ਮੈਂਬਰ ਡਾ. ਸ਼ਿਵ ਕੁਮਾਰ, ਪ੍ਰੋ. ਮਨਮੀਤ ਸੱਗੂ ਤੇ ਡਾ. ਮਨਪ੍ਰੀਤ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ