ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 1 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਤਬਾਦਲਾ ਕਰਦੇ ਹੋਏ ਪ੍ਰਧਾਨ ਬੀਬੀ ਜਗੀਰ ਕੌਰ ਦੇ ਚਹੇਤੇ ਤੇ ਕਰੀਬੀ ਮਲਕੀਤ ਸਿੰਘ ਨੂੰ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ, ਜਦਕਿ ਇੱਥੇ ਤਾਇਨਾਤ ਮੈਨੇਜਰ ਗੁਰਦੀਪ ਸਿੰਘ ਕੰਗ ਨੂੰ ਤਬਦੀਲ ਕਰਕੇ ਫਤਹਿਗੜ੍ਹ ਸਾਹਿਬ ਭੇਜ ਦਿੱਤਾ ਗਿਆ ਹੈ। ਉਧਰ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਨਵਨਿਯੁਕਤ ਮੈਨੇਜਰ ਮਲਕੀਤ ਸਿੰਘ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣ ਦਾ ਯਤਨ ਕਰਾਂਗਾ। ਇਥੋਂ ਬਦਲ ਕੇ ਗਏ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਇੱਥੇ ਬਿਤਾਇਆ ਗਿਆ ਸਮਾਂ ਬਹੁਤ ਯਾਦਗਾਰ ਰਿਹਾ ਹੈ।