ਮੰਡੀ ਬੋਰਡ ਦੇ ਚੇਅਰਮੈਨ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ’ਚ ਅਨਾਜ ਮੰਡੀ ਪਟਿਆਲਾ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ...
Advertisement
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ’ਚ ਅਨਾਜ ਮੰਡੀ ਪਟਿਆਲਾ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ 190 ਲੱਖ ਟਨ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ 1,822 ਖਰੀਦ ਕੇਂਦਰ ਸਥਾਪਤ ਕਰ ਕੇ ਖਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ। ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਮੁਸ਼ਕਲਾਂ ਦੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਪਟਿਆਲਾ ਮੰਡੀ ਦੇ ਪ੍ਰਧਾਨ ਸਤਵਿੰਦਰ ਸੈਣੀ ਸਣੇ ਹੋਰ ਅਧਿਕਾਰੀ ਹਾਜ਼ਰ ਰਹੇ।
Advertisement
Advertisement
×