ਦਰਸ਼ਨ ਸਿੰਘ ਮਿੱਠਾ
ਫਤਹਿਗੜ੍ਹ ਸਾਹਿਬ, 30 ਅਗਸਤ
ਮੰਡੀ ਗੋਬਿੰਦਗੜ੍ਹ ਦੀ ਇੱਕ ਫਰਨੇਸ ਫ਼ੈਕਟਰੀ ਵਿੱਚ ਸ਼ਨਿੱਚਰਵਾਰ ਨੂੰ ਹੋਏ ਧਮਾਕੇ ਦੌਰਾਨ ਝੁਲਸੇ 10 ਮਜ਼ਦੂਰਾਂ ’ਚੋਂ ਇਕ ਗੰਭੀਰ ਜ਼ਖ਼ਮੀ ਦੀ ਅੱਜ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੀੜਤ ਦੀ ਪਛਾਣ ਰਾਮ ਆਧਾਰ ਪੁੱਤਰ ਜ਼ੋਰਾ ਵਾਸੀ ਧਰਮਤਪੁਰ ਪੰਡਤ ਪੁਰਬਾ ਜ਼ਿਲ੍ਹਾ ਸਰਸਵਤੀ ਪੁਰਮ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਾਂਚ ਅਧਿਕਾਰੀ ਦੱਸਿਆ ਕਿ ਮ੍ਰਿਤਕ ਦੀ ਲਾਸ਼ ਮੰਡੀ ਗੋਬਿੰਦਗੜ੍ਹ ਲਿਆ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤੀ ਹੈ ਜੋ ਕਾਰਵਾਈ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਇਸ ਦੌਰਾਨ ਇੱਕ ਮਜ਼ਦੂਰ ਦੀ ਮੌਤ ਮਗਰੋਂ ਕੇਸ ਵਿੱਚ ਧਾਰਾ 304ਏ ਦਾ ਵਾਧਾ ਕੀਤਾ ਗਿਆ ਹੈ। ਉਂਜ ਚੰਡੀਗੜ੍ਹ ਦੇ ਹਸਪਤਾਲ ’ਚ ਅਜੇ ਵੀ 5 ਗੰਭੀਰ ਜ਼ਖ਼ਮੀ ਜ਼ੇਰੇ ਇਲਾਜ ਹਨ।