ਨਵੀਂ ਦਿੱਲੀ, 5 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਅੱਜ ਟਵੀਟ ਕਰਕੇੇ ਕਿਹਾ ਹੈ ਕਿ ਸ੍ਰੀ ਮੋਦੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ (ਮਰਨ ਉਪਰੰਤ) ਦੇਣ ਦਾ ਐਲਾਨ ਕਰਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡਾ’ ਰੱਖਿਆ ਜਾਵੇ।