ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਅਗਸਤ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਦੇ ਮਾਤਾ ਬੀਬੀ ਸੰਤੋਖ ਕੌਰ ਅਕਾਲ ਚਲਾਣਾ ਕਰ ਗਏ ਹਨ। ਉਹ ਸਾਬਕਾ ਮੰਤਰੀ ਮਰਹੂਮ ਮਨਜੀਤ ਸਿੰਘ ਕਲਕੱਤਾ ਦੇ ਪਤਨੀ ਸਨ। ਗੁਰਪ੍ਰੀਤ ਸਿੰਘ ਕਲਕੱਤਾ ਨੇ ਦੱਸਿਆ ਕਿ ਬੀਬੀ ਸੰਤੋਖ ਕੌਰ ਦਾ ਦੇਹਾਂਤ ਕਲਕੱਤਾ ’ਚ ਹੋਇਆ ਹੈ, ਜਿਥੇ ਅੱਜ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਪਰਿਵਾਰ ’ਚ ਦੋ ਧੀਆਂ ਤੇ ਇਕ ਪੁੱਤਰ ਹਨ। ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਉਜਾਗਰ ਸਿੰਘ ਬੰਡਾਲੀ , ਕਰਨੈਲ ਸਿੰਘ ਪੀਰ ਮੁਹੰਮਦ, ਗੁਰਪ੍ਰਤਾਪ ਸਿੰਘ ਰਿਆੜ, ਮੱਖਣ ਸਿੰਘ, ਮਹਿੰਦਰ ਸਿੰਘ ਹੁਸੈਨਪੁਰ, ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।