ਮਾਨ ਤੇ ਬਾਜਵਾ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬਲਦੇਵ ਸਿੰਘ ਮਾਨ ਤੇ ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਕੋਰ ਕਮੇਟੀ ਦਾ ਮੈਂਬਰ ਲਾਇਆ ਹੈ। ਇਸ ਫ਼ੈਸਲੇ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਮੀਤ ਸਿੰਘ ਦਾਦੂਵਾਲ ਨੂੰ...
Advertisement
ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬਲਦੇਵ ਸਿੰਘ ਮਾਨ ਤੇ ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਕੋਰ ਕਮੇਟੀ ਦਾ ਮੈਂਬਰ ਲਾਇਆ ਹੈ। ਇਸ ਫ਼ੈਸਲੇ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਮੀਤ ਸਿੰਘ ਦਾਦੂਵਾਲ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਮੈਣੀ ਅਤੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਹਰਿੰਦਰ ਸਿੰਘ ਢੀਂਡਸਾ ਨੂੰ ਜਲੰਧਰ ਉੱਤਰੀ ਦਾ ਹਲਕਾ ਇੰਚਾਰਜ, ਹਰਮਨ ਸਿੰਘ ਸੰਧੂ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ ਪੀ ਤੇ ਕੁਲਵੰਤ ਸਿੰਘ ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਨੂੰ ਦੇਖਦਿਆਂ ਸ੍ਰੀ ਦਾਦੂਵਾਲ ਤੇ ਸ੍ਰੀ ਢੀਂਡਸਾ ਨੂੰ ਵਿਧਾਨ ਸਭਾ ਹਲਕਾ ਆਦਮਪੁਰ ਦਾ ਅਬਜ਼ਰਵਰ ਤੇ ਰਾਜ ਕਮਲ ਸਿੰਘ ਭੁੱਲਰ ਨੂੰ ਨਕੋਦਰ ਹਲਕੇ ਦਾ ਕੋਆਰਡੀਨੇਟਰ ਲਾਇਆ ਹੈ।
Advertisement
Advertisement
