ਮਾਨ ਤੇ ਕੇਜਰੀਵਾਲ ਨੇ ਸ੍ਰੀਨਗਰ ’ਚ ਕੀਰਤਨ ਦਰਬਾਰ ’ਚ ਹੋਏ ਸ਼ਾਮਲ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਦੌਰਾਨ ਅੱਜ ਸ੍ਰੀਨਗਰ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਦੌਰਾਨ ਅੱਜ ਸ੍ਰੀਨਗਰ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਾਮਲ ਹੋਏ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਨੂੰ ਇੱਕ ਨਵਾਂ ਮੋੜ ਦਿੱਤਾ।
Advertisement
Advertisement
×

