ਪਾਲ ਸਿੰਘ ਨੌਲੀ
ਜਲੰਧਰ,15 ਜੂਨ
ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਲਗਜ਼ਰੀ ਬੱਸ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਵਾਲਵੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ। ਜਲੰਧਰ ਤੋਂ ਸਰਕਾਰੀ ਬੱਸਾਂ ਦਾ ਕਰਾਇਆ 1170 ਰੁਪਏ ਹੋਵੇਗਾ, ਜਦ ਕਿ ਨਿੱਜੀ ਬੱਸਾਂ ਇਹ ਕਰਾਇਆ 2850 ਰੁਪਏ ਵਸੂਲ ਰਹੀਆਂ ਹਨ।