DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

'ਆਪ' ਵੱਲੋਂ ਨਿਯੁਕਤ ਬਾਹਰੀ ਲੋਕਾਂ ਦੇ 'ਕੰਟਰੋਲ' ਵਿੱਚ ਹੈ ਮਾਨ ਸਰਕਾਰ: ਚੰਨੀ

ਚੰਨੀ ਦਾ ਦੋਸ਼: ਬਾਹਰੋਂ ਆਏ ਲੋਕ ਮੰਤਰੀਆਂ ਤੇ ਅਧਿਕਾਰੀਆਂ ਨੂੰ ਦੇ ਰਹੇ ਹਨ ਹਦਾਇਤਾਂ

  • fb
  • twitter
  • whatsapp
  • whatsapp
featured-img featured-img
ਚਰਨਜੀਤ ਸਿੰਘ ਚੰਨੀ ਦੀ ਪੁਰਾਣੀ ਤਸਵੀਰ
Advertisement

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੂੰ ਆਮ ਆਦਮੀ ਪਾਰਟੀ ('ਆਪ') ਵੱਲੋਂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਕੀਤੇ ਗਏ ਸੂਬੇ ਤੋਂ ਬਾਹਰਲੇ ਲੋਕ 'ਚਲਾ ਅਤੇ ਕੰਟਰੋਲ' ਰਹੇ ਹਨ।

ਚੰਨੀ ਨੇ ਇੱਥੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਅਜਿਹੇ ਲੋਕ ਪੰਜਾਬ ਦੇ ਖਜ਼ਾਨੇ ਵਿੱਚੋਂ ਤਨਖਾਹਾਂ ਅਤੇ ਸਹੂਲਤਾਂ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਮੰਤਰੀਆਂ ਲਈ ਤੈਅ ਸੁਰੱਖਿਆ ਅਤੇ ਸਰਕਾਰੀ ਰਿਹਾਇਸ਼ਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਲੋਕ ਸੂਬਾ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇ ਰਹੇ ਹਨ।

Advertisement

ਚੰਨੀ ਨੇ ਕਈ 'ਆਪ' ਆਗੂਆਂ ਦੇ ਨਾਂ ਲਏ, ਜਿਨ੍ਹਾਂ ਬਾਰੇ ਉਨ੍ਹਾਂ ਦਾਅਵਾ ਕੀਤਾ ਕਿ ਉਹ ਪੰਜਾਬ ਤੋਂ ਬਾਹਰ ਦੇ ਹਨ ਅਤੇ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਂਦੇ ਹੋਏ ਅਹਿਮ ਅਹੁਦਿਆਂ 'ਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕਿਸ ਹੈਸੀਅਤ ਨਾਲ ਸਰਕਾਰੀ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਹਨ ਅਤੇ ਮੰਤਰੀਆਂ ਤੇ ਵੱਡੇ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦੇ ਹਨ।

Advertisement

ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਸਰਕਾਰ ਦੇ ਕੰਮਕਾਜ 'ਤੇ ਕੰਟਰੋਲ ਬਹੁਤ ਘੱਟ ਹੈ, ਜਦਕਿ ਪੰਜਾਬ ਤੋਂ ਬਾਹਰਲੇ ਲੋਕ ਜ਼ਰੂਰੀ ਫੈਸਲਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਚੰਨੀ ਨੇ ਦੋਸ਼ ਲਾਇਆ ਕਿ ਇਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਕਮਰੇ ਦਿੱਤੇ ਗਏ ਹਨ, ਜਿੱਥੇ ਉਹ ਅਫਸਰਾਂ ਨਾਲ ਮੀਟਿੰਗਾਂ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਕਾਬਲ ਆਗੂ ਪੈਦਾ ਕੀਤੇ ਹਨ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਹਵਾਲਾ ਦਿੱਤਾ, ਜਿਨ੍ਹਾਂ ਨੇ ਦੇਸ਼ ਦੇ ਸਭ ਤੋਂ ਵੱਡੇ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ।

Advertisement
×