ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 6,635 ਈਟੀਟੀ ਅਧਿਆਪਕਾਂ ਦੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 12 ਜਣਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸੰਕੇਤਕ ਤੌਰ ’ਤੇ ਸਟੇਸ਼ਨ ਅਲਾਟਮੈਂਟ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਅਜਿਹੀਆਂ ਹੋਰ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ ਜਿਸ ਨੂੰ ਪਾਰਦਰਸ਼ੀ ਢੰਗ ਨਾਲ ਛੇਤੀ ਮੁਕੰਮਲ ਕੀਤਾ ਜਾਵੇਗਾ। ‘ਆਪ’ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਮਗਰੋਂ ਪਹਿਲਾ ਫੈਸਲਾ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ ਹੈ ਤੇ ਬਾਕੀ ਖਾਲੀ ਅਸਾਮੀਆਂ ’ਤੇ ਜਲਦੀ ਭਰਤੀ ਕੀਤੀ ਜਾਵੇਗੀ। -ਟਨਸ