ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨ ਵੱਲੋਂ ਜਪਾਨ ਵਿੱਚ ਬਿਜ਼ਨਸ ਰੋਡ ਸ਼ੋਅ

ਮੁੱਖ ਮੰਤਰੀ ਵੱਲੋਂ ਓਸਾਕਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ; ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ
ਜਪਾਨ ਬਿਜ਼ਨਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੈਲਫ਼ੀ ਲਏ ਜਾਣ ਦੀ ਤਸਵੀਰ।
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਪਾਨ ਦੌਰੇ ਦੇ ਚੌਥੇ ਦਿਨ ਓਸਾਕਾ ਵਿੱਚ ਬਿਜ਼ਨਸ ਰੋਡ ਸ਼ੋਅ ਕੀਤਾ, ਜਿਸ ਵਿੱਚ ਸਥਾਨਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਓਸਾਕਾ ਵਿੱਚ ਉੱਚ-ਪੱਧਰੀ ਮੀਟਿੰਗਾਂ ਵੀ ਕੀਤੀਆਂ। ਇਸ ਦੌਰਾਨ ਉਨ੍ਹਾਂ ਓਸਾਕਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਓ ਸੀ ਸੀ ਆਈ) ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਮੀਟਿੰਗਾਂ ਵਿੱਚ ਤੋਕੁਸ਼ੀਮਾ ਆਕਸ਼ਨ ਮਾਰਕੀਟ ਅਤੇ ਗਲੋਬਲ ਵੈਂਚਰ ਕੰਪਨੀ ਲਿਮਟਿਡ ਨਾਲ ਐਗਰੀ-ਮਾਰਕੀਟ ਆਧੁਨਿਕੀਕਰਨ ਅਤੇ ਸਪਲਾਈ-ਚੇਨ ਭਾਈਵਾਲੀ ਬਾਰੇ ਚਰਚਾ ਕੀਤੀ। ਅੱਜ ਬਿਜ਼ਨਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੱਡੀਆਂ ਉਦਯੋਗਿਕ ਕੰਪਨੀਆਂ ਦੀ ਭਾਈਵਾਲੀ ਭਾਰਤ-ਜਪਾਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਏਕੀਕ੍ਰਿਤ ਸਿੰਗਲ-ਵਿੰਡੋ ਪ੍ਰਣਾਲੀ ਅਤੇ ਨਿਵੇਸ਼ ਲਈ ਤਿਆਰ ਮੌਕਿਆਂ ਵਿੱਚ ਵਿਸ਼ਵ-ਵਿਆਪੀ ਨਿਵੇਸ਼ਕਾਂ ਦੀ ਵੱਧ ਰਹੀ ਰੁਚੀ ਦਾ ਵੀ ਜ਼ਿਕਰ ਕੀਤਾ।

Advertisement

ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਮੁਹਾਲੀ ਵਿੱਚ ਅਗਲੇ ਸਾਲ 13 ਤੋਂ 15 ਮਾਰਚ ਤੱਕ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜਪਾਨ ਦੀਆਂ ਕਈ ਉੱਘੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ਦੀ ਗੱਲ ਕਰਦਿਆਂ ਦੱਸਿਆ ਕਿ ਰਾਜ ਵਿੱਚ 1.4 ਲੱਖ ਕਰੋੜ ਰੁਪਏ ਤੋਂ ਵੱਧ ਦਾ ਜ਼ਮੀਨੀ ਨਿਵੇਸ਼ ਹੋ ਚੁੱਕਾ ਹੈ।

Advertisement
Show comments