Mann meets cricketers ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 14 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਸ਼ੁਭਮਨ ਗਿੱਲ (Shubhman Gill) ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਦੋਵਾਂ ਕ੍ਰਿਕਟਰਾਂ ਨੂੰ ਅਗਾਮੀ Champions Trophy ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕੇਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ।
Champion Trophy 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ।
.........
आज देश… pic.twitter.com/WnwXf0bX9J
— Bhagwant Mann (@BhagwantMann) February 14, 2025
ਮੁੱਖ ਮੰਤਰੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਣ ਵਾਲੇ ਮਾਣਮੱਤੇ ਖਿਡਾਰੀ ਭਾਰਤੀ ਕ੍ਰਿਕਟ ਟੀਮ ਦੇ ਉੱਪ ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਪਰਿਵਾਰ ਸਮੇਤ ਮਿਲਣ ਆਏ। ਮਿਲ ਕੇ ਬਹੁਤ ਚੰਗਾ ਲੱਗਿਆ। Champion Trophy 2025 ਲਈ ਦੋਵਾਂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ। ਪੂਰੇ ਪੰਜਾਬ ਨੂੰ ਤੁਹਾਡੇ ’ਤੇ ਮਾਣ ਹੈ।’’
Champions Trophy 19 ਫਰਵਰੀ ਤੋਂ ਪਾਕਿਸਤਾਨ ਦੀ ਮੇਜ਼ਬਾਨੀ ਵਿਚ ਖੇਡੀ ਜਾਵੇਗੀ। ਭਾਰਤ ਹਾਲਾਂਕਿ ਹਾਈਬ੍ਰਿਡ ਮੋਡ ਤਹਿਤ ਆਪਣੇ ਸਾਰੇ ਮੈਚ ਦੁਬਈ ਵਿਚ ਖੇਡੇਗਾ।