DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨ ਨੇ ਪੰਜਾਬ ਲਈ ਮੋਦੀ ਨਾਲ ਕਦੇ ਮੁਲਾਕਾਤ ਨਹੀਂ ਕੀਤੀ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਲੰਘੇ ਦਿਨ ਪੇਸ਼ ਕੀਤੇ ਬਜਟ ਨੂੰ ਦੇਸ਼ ਦੀ ਤਰੱਕੀ ਵਾਲਾ ਬਜਟ ਕਰਾਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ।
Advertisement

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਲੰਘੇ ਦਿਨ ਪੇਸ਼ ਕੀਤੇ ਬਜਟ ਨੂੰ ਦੇਸ਼ ਦੀ ਤਰੱਕੀ ਵਾਲਾ ਬਜਟ ਕਰਾਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ। ਸੁਨੀਲ ਜਾਖੜ ਨੇ ਇਥੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੱਕ ਕਦੇ ਵੀ ਪੰਜਾਬ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਨਹੀਂ ਗਏ, ਜਦੋਂ ਪਹਿਲੀ ਫਰਵਰੀ ਨੂੰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਪੰਜਾਬ ਆ ਗਏ ਤਾਂ ਵੀ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਨਹੀਂ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ, ਪ੍ਰਧਾਨ ਮੰਤਰੀ ਤੋਂ ਡਰਦੇ ਕਿਉਂ ਹਨ। ਭਗਵੰਤ ਮਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਡਰ ਦਿਲੋਂ ਕੱਢ ਕੇ ਪੰਜਾਬ ਬਾਰੇ ਕੋਈ ਚੰਗਾ ਪ੍ਰਾਜੈਕਟ ਕੇਂਦਰ ਕੋਲ ਲੈ ਕੇ ਜਾਣ ਤਾਂ ਕੇਂਦਰ ਸਰਕਾਰ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ। ਕੇਂਦਰੀ ਬਜਟ ਵਿੱਚ ਪੰਜਾਬ ਅਤੇ ਕਿਸਾਨ ਨੂੰ ਵਿਸ਼ੇਸ਼ ਤੌਰ ’ਤੇ ਤਰਜੀਹ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਖ਼ੁਦ ਦੱਸਿਆ ਕਿ ਕੇਂਦਰੀ ਬਜਟ ਨਾਲ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਹੁਸ਼ਿਆਰਪੁਰ, ਮੋਗਾ, ਫ਼ਿਰੋਜ਼ਪੁਰ ਵਰਗੇ ਸ਼ਹਿਰਾਂ ਨੂੂੰ ਵਧੇਰੇ ਲਾਭ ਹੋਵੇਗਾ। ਪੰਜਾਬ ਸਰਕਾਰ ਵੱਲੋਂ ਬਜਟ ਬਾਰੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਜੇਕਰ ਫ਼ਸਲੀ ਵਿਭਿੰਨਤਾ ਜਾਂ ਉਚ ਮੁੱਲ ਦੀਆਂ ਫ਼ਸਲਾਂ ਸਬੰਧੀ ਪੰਜਾਬ ਸਰਕਾਰ ਕੋਈ ਯੋਜਨਾ ਭੇਜੇਗੀ ਤਾਂ ਹੀ ਬਜਟ ਮਿਲੇਗਾ। ਹਾਲਾਂਕਿ ਕੇਂਦਰ ਸਰਕਾਰ ਨੇ ਮੱਛੀ ਪਾਲਣ, ਪਸ਼ੂ ਪਾਲਣ ਸਮੇਤ ਖੇਤੀ ਖਾਦਾਂ ਦੀ ਸਬਸਿਡੀ ਲਈ ਵੱਡਾ ਬਜਟ ਰੱਖਿਆ। ਕੇਂਦਰ ਸਰਕਾਰ 1.70 ਲੱਖ ਕਰੋੜ ਦੀ ਖਾਦ ਸਬਸਿਡੀ ਦੇ ਰਹੀ ਹੈ, ਜਿਸ ਵਿਚੋਂ ਵੱਡਾ ਹਿੱਸਾ ਪੰਜਾਬ ਨੂੰ ਮਿਲਦਾ ਹੈ। ਇਸੇ ਤਰ੍ਹਾਂ ਅਨਾਜ ਦੀ ਸਰਕਾਰੀ ਖ਼ਰੀਦ ਲਈ ਭਾਰਤ ਸਰਕਾਰ ਦੇ ਬਜਟ ਦਾ ਵੱਡਾ ਹਿੱਸਾ ਪੰਜਾਬ ਦੇ ਕਿਸਾਨਾਂ ਨੂੰ ਮਿਲਦਾ। ਕੇਂਦਰ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਮਹਾਤਮਾ ਗਾਂਧੀ ਗ੍ਰਾਮੀਣ ਸਵਰਾਜ ਯੋਜਨਾ ਦਾ ਬਜਟ 2.36 ਲੱਖ ਕਰੋੜ ਰੁਪਏ ਤੋਂ ਵਧਾ ਕੇ 4.36 ਲੱਖ ਕਰੋੜ ਰੁਪਏ ਕਰ ਦਿੱਤਾ ਹੈ।

Advertisement
Advertisement
×