ਸ਼ਗਨ ਕਟਾਰੀਆ
ਬਠਿੰਡਾ, 12 ਸਤੰਬਰ
ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਇਥੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ। ਗਰੀਬੀ ਰੇਖਾ ਤੋਂ ਹੇਠਲੇ ਲਾਭਪਾਤਰੀ ਹੁਣ ਪੰਜਾਬ ਵਿੱਚ ਕਿਸੇ ਵੀ ਜਗ੍ਹਾ ’ਤੇ ਰਾਸ਼ਨ ਡਿੱਪੂ ਤੋਂ ਰਾਸ਼ਨ ਲੈ ਸਕਣਗੇ।
ਮਾਨਸਾ(ਜੋਗਿੰਦਰ ਸਿੰਘ ਮਾਨ): ਪੰਜਾਬ ਵਿੱਚ ਅੱਜ ਤੋਂ ਸਮਰਾਟ ਰਾਸਨ ਕਾਰਡ ਸਕੀਮ ਆਰੰਭ ਹੋ ਗਈ ਹੈ, ਜਿਸ ਤਹਿਤ ਲਾਭਪਾਤਰੀਆਂ ਵਲੋਂ ਆਪਣੀ ਮਰਜ਼ੀ ਮੁਤਾਬਕ ਕਿਸੇ ਵੀ ਰਾਸ਼ਨ ਡਿਪੂ ਤੋਂ ਆਪਣਾ ਲਾਭ ਲਿਆ ਜਾ ਸਕੇਗਾ। ਮਾਨਸਾ ਜ਼ਿਲ੍ਹੇ ਵਿੱਚ ਇਸ ਦੀ ਸ਼ੁਰੂਆਤ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਤਹਿਤ ਹੁਣ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕੀਤਾ ਜਾ ਸਕਦਾ ਹੈ।