DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Bypolls: ...ਜਦੋਂ ਕਿਸਾਨ ਆਗੂ ਦੇ ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਗੱਡੀ ’ਚ ਬੈਠ ਕੇ ਨਿਕਲ ਗਏ ਮਨਪ੍ਰੀਤ ਬਾਦਲ

ਕਿਸਾਨ ਆਗੂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ ਭਾਜਪਾ ਆਗੂ; ਗੱਲਬਾਤ ਅੱਧ-ਵਿਚਾਲੇ ਛੱਡ ਕੇ ਚਲਦੇ ਬਣੇ
  • fb
  • twitter
  • whatsapp
  • whatsapp
featured-img featured-img
ਵੀਡੀਓਗ੍ਰੈਬ
Advertisement

ਅਰਚਿਤ ਵਤਸ

ਗਿੱਦੜਬਾਹਾ (ਮੁਕਤਸਰ), 11 ਨਵੰਬਰ

Advertisement

ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅੱਜ ਇੱਕ ਕਿਸਾਨ ਆਗੂ ਨਾਲ ਗੱਲਬਾਤ ਕਰਦੇ ਹੋਏ ਉਸ ਦੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਆਪਣੀ ਐੱਸਯੂਵੀ ਵਿੱਚ ਸਵਾਰ ਹੋ ਕੇ ਉੱਥੋਂ ਨਿਕਲ ਗਏ।

ਜ਼ਿਕਰਯੋਗ ਹੈ ਕਿ ਮਨਪ੍ਰਤੀ ਬਾਦਲ ਅੱਜ ਸਵੇਰੇ ਆਪਣੇ ਚੋਣ ਪ੍ਰਚਾਰ ਲਈ ਇਕ ਪਿੰਡ ਵਿੱਚ ਗਏ ਸਨ, ਜਿੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਇੱਕ ਕਾਰਕੁਨ ਬਿੱਟੂ ਮੱਲਣ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕੁੱਝ ਸਵਾਲ ਪੁੱਛੇ। ਇਸ ਸਬੰਧੀ ਕੁੱਝ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕੀਤੀ ਗਈ ਗਈ ਹੈ।

ਕਿਸਾਨ ਆਗੂ ਵੱਲੋਂ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਸਵਾਲ ਕੀਤੇ ਜਾਣ ਮੌਕੇ ਦੀ ਵੀਡੀਓ:-

ਇਸ ਦੌਰਾਨ ਭਾਵੇਂ ਮਨਪ੍ਰੀਤ ਬਾਦਲ ਨੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣੇ ਸ਼ੁਰੂ ਕਰ ਦਿੱਤੇ ਅਤੇ ਗਿੱਦੜਬਾਹਾ ਤੋਂ ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੁਝ ਕਿਸਾਨ ਪੱਖੀ ਕੰਮਾਂ ਦੀ ਸੂਚੀ ਵੀ ਦਿੱਤੀ, ਪਰ ਜਦੋਂ ਕਿਸਾਨ ਆਗੂ ਨੇ ਕਿਸਾਨ ਸ਼ੁਭਕਰਨ ਸਿੰਘ ਅਤੇ ਝੋਨੇ ਬਾਰੇ ਸਵਾਲ ਪੁੱਛਿਆ ਤਾਂ ਮਨਪ੍ਰੀਤ ਬਾਦਲ ਗੱਲਬਾਤ ਛੱਡ ਆਪਣੀ ਗੱਡੀ ਵਿੱਚ ਬੈਠ ਕੇ ਉੱਥੋਂ ਤੁਰਦੇ ਬਣੇ। ਗ਼ੌਰਤਲਬ ਹੈ ਕਿ ਕਿਸਾਨ ਸ਼ੁਭਕਰਨ ਸਿੰਘ ਦੀ ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕਿਸਾਨ ਭਾਜਪਾ ਆਗੂਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਨੇ ਪਿੱਛੇ ਜਿਹੇ ਮਨਪ੍ਰੀਤ ਬਾਦਲ ਦੀ ਪਤਨੀ ਵੀਨੂੰ ਬਾਦਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਇਲਾਵਾ ਗਿੱਦੜਬਾਹਾ ਵਿੱਚ ਮਨਪ੍ਰੀਤ ਦੇ ਦਫ਼ਤਰ ਦੇ ਬਾਹਰ ਧਰਨਾ ਵੀ ਦੇ ਰਹੇ ਹਨ।

Advertisement
×