ਮਾਨਸਾ: ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਲੀਕ ਕਰਨ ਸਬੰਧੀ ਕੇਸ ਦਰਜ

ਮਾਨਸਾ: ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਲੀਕ ਕਰਨ ਸਬੰਧੀ ਕੇਸ ਦਰਜ

ਜੋਗਿੰਦਰ ਸਿੰਘ ਮਾਨ

ਮਾਨਸਾ, 28 ਜੂਨ

ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ਐੱਸਵਾਈਐੱਲ ਨੂੰ ਰਿਲੀਜ਼ ਤਰੀਕ ਤੋਂ ਪਹਿਲਾਂ ਲੀਕ ਕਰਨ ’ਤੇ ਮਾਨਸਾ ਦੇ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਗੀਤ ਦੇ ਲੀਕ ਹੋਣ ਤੋਂ ਬਾਅਦ ਥਾਣਾ ਸਦਰ ਵਿੱਚ ਅਰਜ਼ੀ ਦਾਇਰ ਕੀਤੀ ਗਈ, ਜਿਸ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦਾ ਇਹ ਗੀਤ 23 ਜੂਨ ਨੂੰ ਸ਼ਾਮ ਦੇ 6 ਵਜੇ ਯੂਟਿਊਬ ਉਪਰ ਸਿੱਧੂ ਮੂਸੇਵਾਲਾ ‌ਦੇ ਆਫੀਸ਼ੀਅਲ ਚੈਨਲ ਉਤੇ ਜਾਰੀ ਕੀਤਾ ਗਿਆ ਸੀ, ਜਿਸ ਨੂੰ ਹੁਣ ਉਥੋਂ ਕੇਂਦਰ ਸਰਕਾਰ ਦੇ ਕਹਿਣ 'ਤੇ ਹਟਾ ਵੀ ਦਿੱਤਾ ਗਿਆ ਹੈ।

ਪਤਾ ਲੱਗਿਆ ਹੈ ਕਿ ਇਹ ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਹੀ ਕਿਸੇ ਭੇਤੀ ਵਲੋਂ 20 ਜੂਨ ਨੂੰ ਹੀ ਲੀਕ ਕੀਤਾ ਗਿਆ ਹੈ। ਪਰਚਾ ਦਰਜ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਂਝ ਤਾਂ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਉਹ ਇੱਕ ਵਾਰ ਮੁਆਫ ਕਰੀਂ ਬੈਠੇ ਹਨ ਪਰ ਜੇ ਉਹ ਵਿਅਕਤੀ ਭਵਿੱਖ ਵਿੱਚ ਵੀ ਅਜਿਹਾ ਕਰੇਗਾ ਤਾਂ ਉਸ ਨਾਲ ਕੋਈ ਲਿਹਾਜ਼ ਨਹੀਂ ਕੀਤੀ ਜਾਵੇਗੀ। ਮਰਹੂਮ ਗਾਇਕ ਦੀ ਮਾਤਾ ਚਰਨ ਕੌਰ, ਜੋ ਪਿੰਡ ਮੂਸਾ ਦੇ ਮੌਜੂਦਾ ਸਰਪੰਚ ਵੀ ਹਨ, ਕਿਹਾ ਕਿ ਅਜਿਹੀ ਸ਼ਰਾਰਤ ਕਰਨ ਵਾਲਾ ਮੁਆਫੀ ਯੋਗ ਤਾਂ ਨਹੀਂ ਹੁੰਦਾ ਪਰ‌ ਫਿਰ ਵੀ ਇਕ ਵਾਰ ਉਸ ਨੂੰ ਬਖ਼ਸ਼ਿਆ ਤਾਂ ਜਾਵੇ ਪਰ ਲੋਕਾਂ ਸਾਹਮਣੇ ਫਿਰ ਵੀ ਉਸ ਜੱਗ ਜ਼ਾਹਰ ਕਰਨਾ ਚਾਹੀਦਾ ਹੈ ਤਾਂ ਜੋ ਸਭ ਨੂੰ ਉਸ ਦੇ ਕਾਰੇ ਦਾ ਪਤਾ ਲੱਗ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਪੁਲੀਸ ਮੁਕਾਬਲੇ ’ਚ ਮਾਰੇ ਗਏ ਮੰਨੂ ਤੇ ਰੂਪਾ ਕੋਲੋਂ ਬਰਾਮਦ ਏਕੇ-47 ਤੇ ...

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਪਹਿਲੇ ਤਿੰਨ ਪੜਾਅ ਸਫ਼ਲ ਰਹਿਣ ਮਗਰੋਂ ‘ਡੇਟਾ ਉੱਡਿਆ’

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਗੁਜਰਾਤ ਵਿੱਚ ‘ਆਪ’ ਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ: ਕੇਜਰੀਵਾਲ

ਗੁਜਰਾਤ ਵਿੱਚ ‘ਆਪ’ ਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ: ਕੇਜਰੀਵਾਲ

ਕਾਂਗਰਸ ਦੀ ਬਜਾਏ ‘ਆਪ’ ਨੂੰ ਵੋਟ ਪਾਉਣ ਦੀ ਕੀਤੀ ਅਪੀਲ