ਜੋਗਿੰਦਰ ਸਿੰਘ ਮਾਨ
ਮਾਨਸਾ, 1 ਨਵੰਬਰ
ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ਉਤੇ ਲਿਆਂਦੇ ਦੀਪਕ ਟੀਨੂ ਨੂੰ ਮਾਨਸਾ ਪੁਲੀਸ ਨੇ ਇਥੋਂ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਮੁਆਇਨਾ ਕਰਾਉਣ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ 8 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਹੁਣ ਉਸ ਤੋਂ ਪੁੱਛ ਪੜਤਾਲ ਕਰਨ ਤੋਂ ਬਾਅਦ 9 ਨਵੰਬਰ ਨੂੰ ਮਾਨਸਾ ਦੀ ਅਦਾਲਤ ਵਿੱਚ ਮੁੜ ਪੇਸ਼ ਕੀਤਾ ਜਾਵੇਗਾ। ਟੀਨੂ 1 ਅਕਤੂਬਰ ਨੂੰ ਮਾਨਸਾ ਦੇ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਗਿਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਮਗਰੋਂ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵਲੋਂ 19 ਅਕਤੂਬਰ ਨੂੰ ਰਾਜਸਥਾਨ ਦੇ ਅਜਮੇਰ ਖੇਤਰ ਚੋਂ ਕੇਕੜੀ ਤੋਂ ਫ਼ੜ ਲਿਆ ਗਿਆ ਸੀ।