DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mansa Murder: ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਦੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਕਤਲਕਾਂਡ ਤੋਂ ਬਾਅਦ ਅੱਜ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ...

  • fb
  • twitter
  • whatsapp
  • whatsapp
featured-img featured-img
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੌਕੇ ਗਿਆਨੀ ਹਰਪ੍ਰੀਤ ਸਿੰਘ।
Advertisement

ਪੰਜਾਬ ਦੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਕਤਲਕਾਂਡ ਤੋਂ ਬਾਅਦ ਅੱਜ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਪ੍ਰਤੀ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਦਿਆਂ ਦੁੱਖ ਸਾਂਝਾ ਕੀਤਾ।

ਇਸ ਮੁਲਾਕਾਤ ਸਮੇਂ ਸ਼ਹਿਰ ਦੇ ਕਈ ਮੋਹਤਬਰ ਵਿਅਕਤੀ ਵੀ ਮੌਜੂਦ ਰਹੇ। ਸਾਰਿਆਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਮਾਨਸਾ ਵਿੱਚ ਲਗਾਤਾਰ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਸਮੇਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਾ ਇਸ ਮਾਮਲੇ ਨਾਲ ਜੁੜਿਆ ਇੱਕ ਅਹਿਮ ਘਟਨਾਕ੍ਰਮ ਹੈ।
Advertisement
Advertisement
×