ਜੋਗਿੰਦਰ ਸਿੰਘ ਮਾਨ
ਮਾਨਸਾ, 2 ਜੂਨ
ਪੰਜਾਬ ਸਰਕਾਰ ਵੱਲੋਂ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦੀ ਮਾਂ ਤੇ ਪਿਤਾ ਰਾਜ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਦੁੱਖ ਸਾਂਝਾ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜੋ ਪਰਿਵਾਰ ਕਹੇਗਾ ਉਸ ਨੂੰ ਸਵੀਕਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਕਾਤਲਾਂ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ।