DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mansa Road Accident: ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ

ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Mansa Road Accident: ਮਾਨਸਾ ਸ਼ਹਿਰ ਦੇ ਲਿੰਕ ਰੋਡ `ਤੇ ਇੱਕ ਕਾਰ ਡਿਵਾਈਡਰ ਨਾਲ ਟਕਰਾਉਣ ਕਰ ਕੇ ਮਾਨਸਾ ਵਾਸੀ ਮਾਂ-ਪੁੱਤ ਦੀ ਮੌਤ ਹੋ ਗਈ। ਦੋਵੇਂ ਮਾਂ-ਪੁੱਤ ਪਿੰਡ ਖੋਖਰ ਤੋਂ ਰਿਸ਼ਤੇਦਾਰੀ ਵਿਚੋਂ ਵਾਪਸ ਆ ਰਹੇ ਸਨ।

ਮਿਲੇ ਵੇਰਵਿਆਂ ਅਨੁਸਾਰ ਵਾਰਡ ਨੰਬਰ-4 ਦਾ ਵਾਸੀ ਹਰਨੂਰ ਸਿੰਘ (23) ਅਤੇ ਉਸ ਦੀ ਮਾਤਾ ਸਰਬਜੀਤ ਕੌਰ (45) ਕਾਰ ’ਤੇ ਪਿੰਡ ਖੋਖਰ ਤੋਂ ਆਪਣੀ ਰਿਸ਼ਤੇਦਾਰੀ ਵਿਚੋਂ ਮਾਨਸਾ ਘਰ ਵਾਪਸ ਆ ਰਹੇ ਸਨ। ਮਹਿਕ ਹੋਟਲ ਦੇ ਨਜ਼ਦੀਕ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਦੋਵੇਂ ਮਾਂ-ਪੁੱਤ ਦੀ ਮੌਤ ਹੋ ਗਈ।

Advertisement

ਥਾਣਾ ਸਿਟੀ-2 ਮਾਨਸਾ ਦੇ ਮੁਖੀ ਬੇਅੰਤ ਕੌਰ ਨੇ ਦੱਸਿਆ ਕਿ ਇਸ ਸੜਕ ਦੁਰਘਟਨਾ ਵਿੱਚ ਦੋਵੇਂ ਮਾਂ-ਪੁੱਤ ਦੀ ਮੌਤ ਹੋ ਗਈ ਹੈ ਅਤੇ ਇਹ ਹਾਦਸਾ ਡਿਵਾਈਡਰ ਨਾਲ ਕਾਰ ਦੇ ਟਕਰਾਉਣ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀਆਂ ਲਾਸ਼ਾਂ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।

Advertisement

Advertisement
×