ਜਗਮੋਹਨ ਸਿੰਘ
ਰੂਪਨਗਰ, 13 ਮਈ
ਸੀਬੀਐੱਸਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਰੂਪਨਗਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸਏਐੱਸ ਅਕੈਡਮੀ ਦੀ ਪ੍ਰਨੀਤ ਕੌਰ ਨੇ 92.4 ਫੀਸਦੀ ਅੰਕ ਪ੍ਰਾਪਤ ਕਰ ਕੇ ਅਕੈਡਮੀ ਵਿੱਚੋਂ ਪਹਿਲਾ, ਪਾਰਵੀ ਜੈਨ ਨੇ 92 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਜਸਮੀਨ ਕੌਰ ਨੇ 91.4 ਫੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸੇਂਟ ਕਾਰਮਲ ਸਕੂਲ ਕਟਲੀ ਦੇ ਸਰਪ੍ਰਸਤ ਅਮਰਜੀਤ ਸਿੰਘ ਸੈਣੀ ਅਤੇ ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਨੇ ਦੱਸਿਆ ਕਿ ਅਵਸਾਨ ਸੰਦਲ ਨੇ 94.2 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਸਾਇੰਸ ਗਰੁੱਪ ਦੀ ਜੈਸਮੀਨ ਕੌਰ ਅਤੇ ਕਾਮਰਸ ਗਰੁੱਪ ਦੀ ਜੈਸਮੀਨ ਕੌਰ ਨੇ 92.2 ਫੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਸਾਂਝੇ ਤੌਰ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਕਾਮਰਸ ਗਰੁੱਪ ਦੀ ਤਨਵੀਰ ਕੌਰ 91.2 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਤੀਜੇ ਸਥਾਨ ’ਤੇ ਰਹੀ। ਸਤਲੁਜ ਪਬਲਿਕ ਸਕੂਲ ਹੁਸੈਨਪੁਰ ਦੇ ਚੇਅਰਮੈਨ ਜੇ.ਕੇ.ਜੱਗੀ ਤੇ ਪ੍ਰਿੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਕੂਲ ਦੇ ਵਿਦਿਆਰਥਣ ਚਾਂਦਨੀ ਕੁਮਾਰੀ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ, ਸਨੇਹਾ ਨੇ 91 ਫੀਸਦੀ ਨਾਲ ਦੂਜਾ ਤੇ ਮਨਜੋਤ ਕੌਰ ਅਤੇ ਪਲਕ ਗੁਪਤਾ 91 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜੇ ਸਥਾਨ ਤੇ ਰਹੀਆਂ ਹਨ। ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੇ ਪ੍ਰਿੰਸੀਪਲ ਬਲਜੀਤ ਅਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਮੰਸ਼ਿਕਾ ਜੈਨ ਨੇ 97.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਸੇਜਲ ਨੇ 97 ਫੀਸਦੀ ਅੰਕ ਲੈ ਕੇ ਜ਼ਿਲ੍ਹੇ ਦੂਜਾ ਤੇ ਪ੍ਰਭਨੂਰ ਕੌਰ 94.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜੇ ਸਥਾਨ ’ਤੇ ਰਹੀ।