ਮਾਨੂੰਪੁਰ ਦਾ ਜਵਾਨ ਜੰਮੂ ਕਸ਼ਮੀਰ ’ਚ ਸ਼ਹੀਦ
ਰੱਖੜੀ ਮੌਕੇ ਫੌਜੀ ਪ੍ਰਿਤਪਾਲ ਸਿੰਘ ਦੇ ਪਰਿਵਾਰ ਵਿੱਚ ਮਾਤਮ
Advertisement
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਵੱਲੋਂ ਕੀਤੇ ਹਮਲੇ ’ਚ ਸਮਰਾਲਾ ਨੇੜਲੇੇ ਪਿੰਡ ਮਾਨੂੰਪੁਰ ਦਾ ਜਵਾਨ ਲਾਂਸ ਨਾਇਕ ਪ੍ਰਿਤਪਾਲ ਸਿੰਘ (29) ਸ਼ਹੀਦ ਹੋ ਗਿਆ।
Advertisement
ਸ਼ਹੀਦ ਜਵਾਨ ਦੇ ਤਾਇਆ ਸੂਬੇਦਾਰ ਮੇਜਰ ਹਰਬੰਸ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਫ਼ੌਜ ਵੱਲੋਂ ਆਏ ਇੱਕ ਟੈਲੀਫ਼ੋਨ ਰਾਹੀਂ ਇਹ ਜਾਣਕਾਰੀ ਮਿਲੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਸ ਮਗਰੋਂ ਫਾਈਰਿੰਗ ਦੌਰਾਨ ਪ੍ਰਿਤਪਾਲ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗਮਈ ਮਾਹੌਲ ਪੈਦਾ ਹੋ ਗਿਆ। ਉਨ੍ਹਾਂ ਦੱਸਿਆ ਕਿ ਪ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ 10 ਅਗਸਤ ਨੂੰ ਪਿੰਡ ਪੁੱਜੇਗੀ ਅਤੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।
Advertisement