DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਦਾਰਾਂ ਨੂੰ ਹਟਾਉਣ ਨਾਲ ਮਜੀਠੀਆ ਸਣੇ ਕਈ ਅਕਾਲੀ ਆਗੂ ਨਾਰਾਜ਼

ਆਤਿਸ਼ ਗੁਪਤਾਚੰਡੀਗੜ੍ਹ, 8 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਵੱਲੋਂ ਲੰਘੇ ਦਿਨ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ...
  • fb
  • twitter
  • whatsapp
  • whatsapp
Advertisement
ਆਤਿਸ਼ ਗੁਪਤਾਚੰਡੀਗੜ੍ਹ, 8 ਮਾਰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਵੱਲੋਂ ਲੰਘੇ ਦਿਨ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਨਾਰਾਜ਼ ਹੋ ਗਏ ਹਨ। ਐੱਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਨੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ,‘ਅਕਾਲ ਤਖ਼ਤ ਦੀ ਮਾਣ ਮਰਿਆਦਾ ਦਾ ਅਸੀਂ ਸਤਿਕਾਰ ਕਰਦੇ ਹਾਂ ਜੋ ਅਖੀਰਲੇ ਸਾਹ ਤੱਕ ਕਰਦੇ ਰਹਾਂਗੇ।’

Advertisement

ਇਹ ਅਸਹਿਮਤੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਲਖਬੀਰ ਸਿੰਘ ਲੋਧੀਨੰਗਲ, ਹਲਕਾ ਇੰਚਾਰਜ ਅਜਨਾਲਾ ਜੋਧ ਸਿੰਘ ਸਮਰਾ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਪ੍ਰਗਟਾਈ। ਸ੍ਰੀ ਮਜੀਠੀਆ ਸਣੇ ਹੋਰਨਾਂ ਆਗੂਆਂ ਨੇ ਪਾਰਟੀ ਨਾਲ ਜੁੜੇ ਹੋਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਦਰਿਆਦਿਲੀ ਦਿਖਾਉਂਦੇ ਹੋਏ ਇਕ ਮੰਚ ’ਤੇ ਇਕੱਠੇ ਹੋ ਕੇ ਪੰਜਾਬ ਅਤੇ ਪੰਥ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ।

ਮਜੀਠੀਆ ਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨਾਲ ਠੇਸ ਪਹੁੰਚੀ: ਭੂੰਦੜ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨਾਲ ਅੱਜ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਨੇ ਉਸ ਐੱਸਜੀਪੀਸੀ ਦੇ ਫੈਸਲੇ ਉਪਰ ਸਵਾਲ ਚੁੱਕ ਕੇ ਗਲਤ ਕੀਤਾ ਹੈ, ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ ਬਣੇ ਸਨ। ਐੱਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈ ਕੇ ਲਿਆ ਫੈਸਲਾ ਲੰਮੇ ਵਿਚਾਰ ਵਟਾਂਦਰੇ ਮਗਰੋਂ ਲਿਆ ਗਿਆ ਹੈ।

Advertisement
×