ਮੱਕੜ ਅਤੇ ਸਾਬਕਾ ਡੀਜੀਪੀ ਵਿਰਕ ਸਣੇ ਕਈ ਆਗੂ ਭਾਜਪਾ ’ਚ ਸ਼ਾਮਲ

* ਮਿਸ਼ਨ ਪੰਜਾਬ ਤਹਿਤ ਭਾਜਪਾ ਸਿੱਖ ਚਿਹਰੇ ਤਲਾਸ਼ਣ ਲੱਗੀ * ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਖ਼ਾਸ ਕਰਕੇ ਟਕਸਾਲੀ ਪਰਿਵਾਰਾਂ ’ਤੇ ਨਿਗ੍ਹਾ ਟਿਕਾਈ

ਮੱਕੜ ਅਤੇ ਸਾਬਕਾ ਡੀਜੀਪੀ ਵਿਰਕ ਸਣੇ ਕਈ ਆਗੂ ਭਾਜਪਾ ’ਚ ਸ਼ਾਮਲ

ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ (ਸੱਜੇ), ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਤੇ ਗੁਰਪ੍ਰੀਤ ਸਿੰਘ ਭੱਟੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੁੰਦੇ ਹੋਏ। -ਫੋਟੋ: ਮੁਕੇਸ਼ ਅਗਰਵਾਲ

ਚਰਨਜੀਤ ਭੁੱਲਰ

ਚੰਡੀਗੜ੍ਹ, 3 ਦਸੰਬਰ

ਭਾਰਤੀ ਜਨਤਾ ਪਾਰਟੀ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਪੈਰ ਜਮਾਉਣ ਲਈ ਸਿੱਖ ਚਿਹਰੇ ਤਲਾਸ਼ਣੇ ਸ਼ੁਰੂ ਕਰ ਦਿੱਤੇ ਹਨ। ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ, ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਅਵਤਾਰ ਸਿੰਘ ਜ਼ੀਰਾ, ਉਦਯੋਗਪਤੀ ਹਰਚਰਨ ਸਿੰਘ ਰਣੌਤਾ ਅਤੇ ‘ਆਪ’ ਆਗੂ ਗੁਰਪ੍ਰੀਤ ਸਿੰਘ ਭੱਟੀ ਆਦਿ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਦਿੱਲੀ ਵਿਚ ਇਨ੍ਹਾਂ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਆਮਦ ਨਾਲ ਪੰਜਾਬ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਦੱਸਣਯੋਗ ਹੈ ਕਿ ਜਲੰਧਰ ਕੈਂਟ ਤੋਂ ਚੋਣ ਲੜਨ ਵਾਲੇ ਸਰਬਜੀਤ ਸਿੰਘ ਮੱਕੜ ਸ਼੍ਰੋਮਣੀ ਅਕਾਲੀ ਦਲ ਨਾਲ ਉਦੋਂ ਤੋਂ ਨਾਰਾਜ਼ ਚੱਲੇ ਆ ਰਹੇ ਸਨ ਜਦੋਂ ਤੋਂ ਅਕਾਲੀ ਦਲ ਨੇ ਜਲੰਧਰ ਕੈਂਟ ਤੋਂ ਜਗਬੀਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ। ਮੱਕੜ ਨੇ ਕਿਹਾ ਕਿ ਉਹ ਜਲਦੀ ਹੀ ਜਲੰਧਰ ਕੈਂਟ ਵਿਚ ਵੱਡਾ ਸਮਾਗਮ ਕਰਕੇ ਆਪਣੇ ਸਾਥੀਆਂ ਨੂੰ ਭਾਜਪਾ ਵਿਚ ਸ਼ਾਮਲ ਕਰਨਗੇ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਕਰਕੇ ਭਾਜਪਾ ਪੰਜਾਬ ’ਚੋਂ ਪੂਰੀ ਤਰ੍ਹਾਂ ਉੱਖੜ ਚੁੱਕੀ ਸੀ। ਮਨਜਿੰਦਰ ਸਿੰਘ ਸਿਰਸਾ ਦੀ ਸ਼ਮੂਲੀਅਤ ਮਗਰੋਂ ਭਾਜਪਾ ਨੇ ਪੰਜਾਬ ਵਿਚ ਆਪਣੀ ਸਰਗਰਮੀ ਇਕਦਮ ਤੇਜ਼ ਕਰ ਦਿੱਤੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸਾਬਕਾ ਡੀਜੀਪੀ ਵਿਰਕ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਸ਼ਟਰਵਾਦੀ ਲੋਕ ਭਾਜਪਾ ਨਾਲ ਜੁੜ ਰਹੇ ਹਨ। ਭਾਜਪਾ ਦੀ ਇਸ ਸਰਗਰਮੀ ਤੋਂ ਸ਼੍ਰੋਮਣੀ ਅਕਾਲੀ ਦਲ ਅੰਦਰੋ-ਅੰਦਰੀ ਕਾਫ਼ੀ ਖ਼ੌਫ਼ ਵਿਚ ਜਾਪ ਰਿਹਾ ਹੈ। ਸੂਤਰਾਂ ਮੁਤਾਬਕ ਗਜੇਂਦਰ ਸ਼ੇਖਾਵਤ ਦੇ 7 ਦਸੰਬਰ ਨੂੰ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ ਅਤੇ ਉਸੇ ਦਿਨ ਵੱਡੀ ਗਿਣਤੀ ਆਗੂਆਂ ਨੂੰ ਭਾਜਪਾ ਵਿਚ ਸ਼ਾਮਲ ਕਰਨ ਦਾ ਪ੍ਰੋਗਰਾਮ ਹੈ। ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਖ਼ਾਸ ਕਰਕੇ ਟਕਸਾਲੀ ਪਰਿਵਾਰਾਂ ’ਤੇ ਨਿਗ੍ਹਾ ਟਿਕਾ ਰੱਖੀ ਹੈ, ਜਿਨ੍ਹਾਂ ਨੂੰ ਪਾਰਟੀ ਦੇ ਸਿੱਖ ਚਿਹਰਿਆਂ ਵਜੋਂ ਚੋਣ ਮੈਦਾਨ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਭਾਜਪਾ ਸਿੱਖ ਭਾਈਚਾਰੇ ਵਿਚ ਬਣੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਭਾਜਪਾ ਨਾਲੋਂ ਵੀ ਕਾਹਲੇ ਦਿਖ ਰਹੇ ਹਨ ਅਤੇ ਭਾਜਪਾ ਨਾਲ ਮਿਲ ਕੇ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਕਾਂਗਰਸ ਦੀ ਸੰਸਦ ਮੈਂਬਰ ਪਰਨੀਤ ਕੌਰ ਨੇ ਵੀ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਧਰ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਵਿਚ ਮੀਟਿੰਗਾਂ ਦਾ ਜ਼ਿਲ੍ਹਾ ਵਾਈਜ਼ ਅਤੇ ਹਲਕਾ ਵਾਈਜ਼ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।

ਅਕਾਲੀ ਦਲ ਦੇ ਟਕਸਾਲੀ ਆਗੂ ਵੱਲੋਂ ਸ਼ਾਹ ਨਾਲ ਮੁਲਾਕਾਤ ਦੇ ਚਰਚੇ

ਸੂਤਰਾਂ ਦੀ ਮੰਨੀਏ ਤਾਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋਏ ਇੱਕ ਟਕਸਾਲੀ ਤੇ ਸੀਨੀਅਰ ਆਗੂ ਨੇ ਦੋ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਹੈ। ਇਹ ਸੀਨੀਅਰ ਆਗੂ ਹੁਣ ਉਹ 6 ਦਸੰਬਰ ਨੂੰ ਮੁੜ ਦਿੱਲੀ ਮੀਟਿੰਗ ਲਈ ਜਾ ਰਿਹਾ ਹੈ। ਇਸ ਦੌਰਾਨ ਭਾਜਪਾ ਵੱਲੋਂ ਟੌਹੜਾ ਪਰਿਵਾਰ ਨਾਲ ਰਾਬਤਾ ਕੀਤੇ ਜਾਣ ਦੀਆਂ ਵੀ ਕਨਸੋਆਂ ਹਨ, ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਭਾਜਪਾ ਨੇ ਕਾਂਗਰਸ ਅਤੇ ‘ਆਪ’ ਦੇ ਕੁਝ ਆਗੂਆਂ ਦੇ ਸੰਪਰਕ ਵਿੱਚ ਹੋਣ ਦਾ ਵੀ ਦਾਅਵਾ ਕੀਤਾ ਹੈ

ਭਾਜਪਾ ਤੋਂ ਕੋਈ ਖ਼ਤਰਾ ਨਹੀਂ: ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਤੋਂ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ ਹੈ ਅਤੇ ਬਾਕੀ ਖੇਤੀ ਅੰਦੋਲਨ ਦੇ ਮੁਕੰਮਲ ਰੂਪ ਵਿਚ ਖਤਮ ਹੋਣ ਮਗਰੋਂ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਕਈ ਆਗੂ ਪਾਰਟੀ ਵਿਚ ਆਉਂਦੇ ਅਤੇ ਜਾਂਦੇ ਹਨ ਕਿਉਂਕਿ ਹੁਣ ਸਿਆਸਤ ਵਿਚ ਸਿਧਾਂਤਾਂ ਲਈ ਕੋਈ ਥਾਂ ਨਹੀਂ ਰਹੀ ਹੈ। ਚੰਦੂਮਾਜਰਾ ਨੇ ਭਾਜਪਾ ਵੱਲ ਜਾਣ ਦਾ ਖੰਡਨ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All