‘ਉੱਨਤ ਕਿਸਾਨ’ ਐਪ ’ਤੇ 85 ਹਜ਼ਾਰ ਮਸ਼ੀਨਾਂ ਦੀ ਮੈਪਿੰਗ: ਖੁੱਡੀਆਂ
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ‘ਉੱਨਤ ਕਿਸਾਨ’ ਮੋਬਾਈਲ ਐਪ ’ਤੇ 85,000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ ਆਰ ਐੱਮ) ਮਸ਼ੀਨਾਂ ਦੀ ਮੈਪਿੰਗ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਮੋਬਾਈਲ ਐਪ ਇੱਕ ਵਨ-ਸਟਾਪ...
Advertisement
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ‘ਉੱਨਤ ਕਿਸਾਨ’ ਮੋਬਾਈਲ ਐਪ ’ਤੇ 85,000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ ਆਰ ਐੱਮ) ਮਸ਼ੀਨਾਂ ਦੀ ਮੈਪਿੰਗ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਮੋਬਾਈਲ ਐਪ ਇੱਕ ਵਨ-ਸਟਾਪ ਪਲੈਟਫਾਰਮ ਹੈ ਜੋ ਕਿਸਾਨਾਂ ਤੱਕ ਅਤਿ-ਆਧੁਨਿਕ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ। ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਮੋਬਾਈਲ ਫੋਨ ਰਾਹੀਂ ਸੀ ਆਰ ਐੱਮ ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਹਰ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸੀਲੀਟੇਟਰ (ਵੀ ਐੱਲ ਐਫਜ਼) ਅਤੇ ਕਲੱਸਟਰ ਅਫ਼ਸਰ (ਸੀ ਓਜ਼) ਸ਼ਾਮਲ ਹਨ।
Advertisement
Advertisement