ਬਰਸਟ ਨਾਲ ਮਾਰਕੀਟ ਕਮੇਟੀਆਂ ਦੇ ਮਸਲੇ ਵਿਚਾਰੇ
ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਮੁਲਾਕਾਤ ਕੀਤੀ ਗਈ। ਇਸ ਮੌਕੇ ਚੇਅਰਮੈਨਾਂ ਨੇ ਕਮੇਟੀਆਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਬਰਸਟ ਨੂੰ ਜਾਣੂ ਕਰਵਾਇਆ। ਉਨ੍ਹਾਂ ਸਾਰੇ...
Advertisement
ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਮੁਲਾਕਾਤ ਕੀਤੀ ਗਈ। ਇਸ ਮੌਕੇ ਚੇਅਰਮੈਨਾਂ ਨੇ ਕਮੇਟੀਆਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਬਰਸਟ ਨੂੰ ਜਾਣੂ ਕਰਵਾਇਆ। ਉਨ੍ਹਾਂ ਸਾਰੇ ਮੁੱਦਿਆਂ ’ਤੇ ਭਰੋਸਾ ਦਿਵਾਇਆ ਕਿ ਇਨ੍ਹਾਂ ’ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮਾਰਕੀਟ ਕਮੇਟੀਆਂ ਦੇ ਸੁਚਾਰੂ ਢੰਗ ਨਾਲ ਕੰਮ-ਕਾਜ ਅਤੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ।
Advertisement
Advertisement
×