ਨਿੱਜੀ ਪੱਤਰ ਪ੍ਰੇਰਕ
ਮੋਗਾ, 6 ਸਤੰਬਰ
ਇਥੋਂ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਮਪਾਲ ਧਵਨ ਨਹੀਂ ਰਹੇ। ਉਨ੍ਹਾਂ ਨੂੰ ਸ਼ਨਿਚਰਵਾਰ ਦੁਪਹਿਰ ਮਗਰੋਂ ਸਾਹ ਦੀ ਤਕਲੀਫ਼ ਹੋਣ ਉੱਤੇ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਦਮ ਤੋੜ ਗਏ। ਉਨ੍ਹਾਂ 25 ਅਗਸਤ ਨੂੰ ਕਰੋਨਾ ਟੈਸਟ ਕਰਵਾਇਆ ਸੀ ਜਿਸ ਦੀ 29 ਅਗਸਤ ਨੂੰ ਰਿਪੋਰਟ ਨੈਗੇਟਿਵ ਆਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਪਹਿਲਾਂ ਵੀ ਸਾਹ ਦੀ ਤਕਲੀਫ ਆਉਣ ਉੱਤੇ ਡਾਕਟਰਾਂ ਨੇ ਬਾਈਪਾਸ ਸਰਜਰੀ ਦੀ ਸਲਾਹ ਦਿੱਤੀ ਸੀ। ਉਨ੍ਹਾਂ ਦਾ ਗਾਂਧੀ ਰੋਡ ਸਥਿਤ ਸ਼ਮਸ਼ਾਨਘਾਟ ਵਿਚ ਸਸਕਾਰ ਕੀਤਾ ਗਿਆ। ਉਹ ਪਠਾਨਕੋਟ ਤੋਂ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਐੱਨ ਪੀ ਧਵਨ ਦੇ ਵੱਡੇ ਭਰਾ ਸਨ।