ਵਿਆਹੁਤਾ ਵੱਲੋਂ ਖ਼ੁਦਕੁਸ਼ੀ; ਪਤੀ ਖ਼ਿਲਾਫ਼ ਕੇਸ
ਪਿੰਡ ਲਹਿਰਾ ਮੁਹੱਬਤ ਵਿੱਚ ਵਿਆਹੁਤਾ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਮ੍ਰਿਤਕਾ ਤਿੰਨ ਸਾਲ ਦੇ ਬੱਚੇ ਦੀ ਮਾਂ ਸੀ। ਸਥਾਨਕ ਪੁਲੀਸ ਵੱਲੋਂ ਦਰਜ ਕੀਤੀ ਐੱਫ ਆਈ ਆਰ ਅਨੁਸਾਰ ਮ੍ਰਿਤਕਾ ਦੀ ਮਾਂ ਪਰਮਿੰਦਰ ਕੌਰ ਵਾਸੀ ਸ਼ਿਮਲਾਪੁਰੀ ਕਲੋਨੀ ਲੁਧਿਆਣਾ ਨੇ ਪੁਲੀਸ...
Advertisement
ਪਿੰਡ ਲਹਿਰਾ ਮੁਹੱਬਤ ਵਿੱਚ ਵਿਆਹੁਤਾ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਮ੍ਰਿਤਕਾ ਤਿੰਨ ਸਾਲ ਦੇ ਬੱਚੇ ਦੀ ਮਾਂ ਸੀ। ਸਥਾਨਕ ਪੁਲੀਸ ਵੱਲੋਂ ਦਰਜ ਕੀਤੀ ਐੱਫ ਆਈ ਆਰ ਅਨੁਸਾਰ ਮ੍ਰਿਤਕਾ ਦੀ ਮਾਂ ਪਰਮਿੰਦਰ ਕੌਰ ਵਾਸੀ ਸ਼ਿਮਲਾਪੁਰੀ ਕਲੋਨੀ ਲੁਧਿਆਣਾ ਨੇ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਧੀ ਜਸਮੀਤ ਕੌਰ (30) ਪਿੰਡ ਤੁੰਗਵਾਲੀ ਦੇ ਸੁਨੀਲ ਨਾਲ ਵਿਆਹੀ ਹੋਈ ਸੀ। ਉਹ ਪਿੰਡ ਲਹਿਰਾ ਮੁਹੱਬਤ ਵਿੱਚ ਕਿਰਾਏ ਦੇ ਮਕਾਨ ’ਚ ਰਹਿ ਰਹੇ ਸਨ। ਜਸਮੀਤ ਕੌਰ ਦਾ ਪਤੀ ਉਸ ਨੂੰ ਪ੍ਰੇਸ਼ਾਨ ਕਰਦਾ ਸੀ। ਇਸ ਕਾਰਨ ਉਸ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ। ਪਰਮਿੰਦਰ ਕੌਰ ਦੇ ਬਿਆਨਾਂ ’ਤੇ ਭੁੱਚੋ ਪੁਲੀਸ ਨੇ ਸੁਨੀਲ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement