ਵਿਆਹੁਤਾ ਦੀ ਭੇਤ-ਭਰੀ ਹਾਲਤ ਵਿੱਚ ਮੌਤ
ਨਿੱਜੀ ਪੱਤਰ ਪ੍ਰੇਰਕ ਖੰਨਾ, 8 ਜੁਲਾਈ ਇਥੋਂ ਦੇ ਖੰਨਾ ਖੁਰਦ ਰੋਡ ’ਤੇ ਸਥਿਤ ਸਿੰਘ ਐਵੇਨਿਊ ਕਲੋਨੀ ਵਿਚ 30 ਸਾਲਾ ਵਿਆਹੁਤਾ ਰਮਨਦੀਪ ਕੌਰ ਦੀ ਲਾਸ਼ ਕਮਰੇ ਵਿਚ ਪੱਖੇ ਨਾਲ ਲਟਕਦੀ ਬਰਾਮਦ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਉਸ ਦੀ ਹੱਤਿਆ...
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਜੁਲਾਈ
Advertisement
ਇਥੋਂ ਦੇ ਖੰਨਾ ਖੁਰਦ ਰੋਡ ’ਤੇ ਸਥਿਤ ਸਿੰਘ ਐਵੇਨਿਊ ਕਲੋਨੀ ਵਿਚ 30 ਸਾਲਾ ਵਿਆਹੁਤਾ ਰਮਨਦੀਪ ਕੌਰ ਦੀ ਲਾਸ਼ ਕਮਰੇ ਵਿਚ ਪੱਖੇ ਨਾਲ ਲਟਕਦੀ ਬਰਾਮਦ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਉਸ ਦੀ ਹੱਤਿਆ ਕਰਨ ਦਾ ਦੋਸ਼ ਸਹੁਰੇ ਪਰਿਵਾਰ ’ਤੇ ਲਾਇਆ ਗਿਆ ਹੈ। ਰਮਨਦੀਪ ਕੌਰ ਦਾ ਹਾਲੇ ਪੰਜ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕਾ ਦੇ ਭਰਾ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਉਸ ਦੀ ਭੈਣ ਤੋਂ ਦਾਜ ਵਿਚ ਕਾਰ ਅਤੇ ਬੁਲੇਟ ਮੋਟਰਸਾਈਕਲ ਦੀ ਮੰਗ ਕਰ ਰਿਹਾ ਸੀ। ਉਹ ਰਮਨਦੀਪ ਕੌਰ ਨੂੰ ਕਮਰੇ ਵਿਚ ਬੰਦ ਰੱਖਦੇ ਸਨ ਅਤੇ ਪੇਕੇ ਪਰਿਵਾਰ ਨਾਲ ਗੱਲ ਵੀ ਨਹੀਂ ਕਰਨ ਦਿੰਦੇ ਸੀ। ਉਨ੍ਹਾਂ ਕਿਹਾ ਕਿ ਰਮਨਦੀਪ ਦੇ ਸਰੀਰ ’ਤੇ ਕਈ ਸੱਟਾਂ ਦੇ ਨਿਸ਼ਾਨ ਸਨ। ਡੀਐਸਪੀ ਅੰਮ੍ਰਿਤਪਾਲ ਸਿੰਘ ਭਾਟੀ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ।
Advertisement