ਸਹੁਰਿਆਂ ਤੋਂ ਤੰਗ ਵਿਆਹੁਤਾ ਨੇ ਖ਼ੁਦਕੁਸ਼ੀ ਕੀਤੀ
ਪਿੰਡ ਡੇਅਰੀਵਾਲ ਵਿੱਚ ਵਿਆਹੁਤਾ ਨੇ ਸਹੁਰਿਆਂ ਵੱਲੋਂ ਕਥਿਤ ਤੌਰ ’ਤੇ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦੇ ਦਿੱਤੀ। ਮਹਿਤਾ ਪੁਲੀਸ ਵੱਲੋਂ ਪਤੀ, ਸੱਸ ਅਤੇ ਸਹੁਰੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਮ੍ਰਿਤਕ ਲੜਕੀ ਦੇ ਪਿਤਾ...
Advertisement
ਪਿੰਡ ਡੇਅਰੀਵਾਲ ਵਿੱਚ ਵਿਆਹੁਤਾ ਨੇ ਸਹੁਰਿਆਂ ਵੱਲੋਂ ਕਥਿਤ ਤੌਰ ’ਤੇ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਜਾਨ ਦੇ ਦਿੱਤੀ। ਮਹਿਤਾ ਪੁਲੀਸ ਵੱਲੋਂ ਪਤੀ, ਸੱਸ ਅਤੇ ਸਹੁਰੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਸਿਮਰਨਜੀਤ ਕੌਰ ਦੇ ਵਿਆਹ ’ਤੇ ਹੈਸੀਅਤ ਦਾਜ ਦਿੱਤਾ ਸੀ ਪਰ ਸਹੁਰਾ ਪਰਿਵਾਰ ਹੋਰ ਦਾਜ ਲਿਆਉਣ ਲਈ ਤੰਗ ਕਰਦਾ ਸੀ। ਇਸੇ ਤੋਂ ਤੰਗ ਹੋ ਕਿ ਲੜਕੀ ਨੇ ਮਿਤੀ 7 ਦਸੰਬਰ ਨੂੰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਤੇ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Advertisement
Advertisement
