married woman suicide: ਵਿਆਹੁਤਾ ਨੇ ਫਾਹਾ ਲਿਆ
ਇੱਥੇ ਬਾਬਾ ਬਾਲਕ ਨਾਥ ਮੰਦਰ ਨੇੜੇ ਵਿਆਹੁਤਾ ਨੇ ਸਹੁਰੇ ਘਰ ’ਚ ਫਾਹਾ ਲੈ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਲਕਸ਼ਮੀ ਦੇਵੀ (21) ਪਤਨੀ ਰਾਹੁਲ ਵਜੋਂ ਹੋਈ ਹੈ। ਮ੍ਰਿਤਕਾ ਦੇ ਸਹੁਰੇ ਮਿਲਨ ਕੁਮਾਰ ਨੇ ਦੱਸਿਆ ਕਿ ਰਾਹੁਲ ਰੁਜ਼ਗਾਰ ਲਈ ਵਿਦੇਸ਼...
ਇੱਥੇ ਬਾਬਾ ਬਾਲਕ ਨਾਥ ਮੰਦਰ ਨੇੜੇ ਵਿਆਹੁਤਾ ਨੇ ਸਹੁਰੇ ਘਰ ’ਚ ਫਾਹਾ ਲੈ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਲਕਸ਼ਮੀ ਦੇਵੀ (21) ਪਤਨੀ ਰਾਹੁਲ ਵਜੋਂ ਹੋਈ ਹੈ। ਮ੍ਰਿਤਕਾ ਦੇ ਸਹੁਰੇ ਮਿਲਨ ਕੁਮਾਰ ਨੇ ਦੱਸਿਆ ਕਿ ਰਾਹੁਲ ਰੁਜ਼ਗਾਰ ਲਈ ਵਿਦੇਸ਼ ਗਿਆ ਹੋਇਆ ਹੈ ਅਤੇ ਉਸ ਦੀ ਨੂੰਹ ਤੇ ਇੱਕ ਸਾਲ ਦੀ ਬੱਚੀ ਉਸ ਕੋਲ ਘਰ ’ਚ ਰਹਿੰਦੇ ਹਨ। ਰਾਤ ਉਸ ਦੀ ਨੂੰਹ ਨੇ ਕਿਹਾ ਕਿ ਉਹ ਆਪਣੇ ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣਾ ਚਾਹੁੰਦੀ ਹੈ ਜਿਸ ’ਤੇ ਉਸ ਨੇ ਲੜਕੀ ਦੀ ਮਾਤਾ ਨੂੰ ਫੋਨ ਕਰ ਕੇ ਇਸ ਬਾਰੇ ਸੂਚਿਤ ਕੀਤਾ। ਰਾਤ ਨੂੰ ਖਾਣਾ ਖਾਣ ਤੋਂ ਬਾਅਦ ਲਕਸ਼ਮੀ ਦੇਵੀ ਉੱਪਰ ਚੁਬਾਰੇ ’ਚ ਬੱਚੇ ਨਾਲ ਸੌਣ ਚਲੀ ਗਈ ਅਤੇ ਜਦੋਂ ਉਹ ਸਵੇਰੇ ਨਾ ਆਈ ਤਾਂ ਉਸ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ। ਜਦੋਂ ਉਸ ਨੇ ਖਿੜਕੀ ਰਾਹੀਂ ਦੇਖਿਆ ਤਾਂ ਲਕਸ਼ਮੀ ਦੇਵੀ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੋਈ ਸੀ। ਉਸ ਨੇ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਲਕਸ਼ਮੀ ਨੂੰ ਬਾਹਰ ਕੱਢਿਆ। ਦੂਜੇ ਪਾਸੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਸਣੇ ਟੀਮ ਘਟਨਾ ਸਥਾਨ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਲਕਸ਼ਮੀ ਦੇਵੀ ਨੇ ਇਕਲਾਪੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਿਆਂ ਖੁਦਕੁਸ਼ੀ ਕੀਤੀ ਹੈ। ਪੁਲੀਸ ਅਨੁਸਾਰ ਲਾਸ਼ ਕੋਲੋਂ ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ।

