DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸਮਾਗਮ: ਆਨਲਾਈਨ ‘ਟੈਂਟ ਸਿਟੀ ਬੁਕਿੰਗ ਪੋਰਟਲ’ ਸ਼ੁਰੂ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੀਤੀ ਸ਼ੁਰੂਆਤ; ਹਰ ਪਰਿਵਾਰ ਨੂੰ ਦੋ ਦਿਨ ਰਹਿਣ ਦੀ ਮਿਲੇਗੀ ਸੁਵਿਧਾ

  • fb
  • twitter
  • whatsapp
  • whatsapp
featured-img featured-img
ਸ੍ਰੀ ਆਨੰਦਪੁਰ ਸਾਹਿਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜੋਤ ਬੈਂਸ।
Advertisement

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ (21 ਤੋਂ 29 ਨਵੰਬਰ) ’ਚ ਸ਼ਾਮਲ ਹੋਣ ਲਈ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਅੱਜ ਆਨਲਾਈਨ ‘ਟੈਂਟ ਸਿਟੀ ਬੁਕਿੰਗ ਪੋਰਟਲ’ ਸ਼ੁਰੂ ਕੀਤਾ। ਮੀਡੀਆ ਸੈਂਟਰ ਵਿੱਚ ਪ੍ਰੈੱਸ ਕਾਨਫਰੰਸ ’ਚ ਮੰਤਰੀ ਨੇ ਕਿਹਾ ਕਿ ਟੈਂਟ ਸਿਟੀ ਦਾ ਆਨਲਾਈਨ ਬੁਕਿੰਗ ਸਿਸਟਮ ਪੂਰੀ ਤਰ੍ਹਾਂ ਪਹਿਲਾ ਆਓ, ਪਹਿਲਾ ਪਾਓ ਪ੍ਰਣਾਲੀ ’ਤੇ ਅਧਾਰਿਤ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਰਿਹਾਇਸ਼ ਨੂੰ ਆਰਾਮਦਾਇਕ ਬਣਾਇਆ ਜਾ ਸਕੇ। ਇਹ ਸੇਵਾ ‘ਕੁਨੈਕਟ ਪੰਜਾਬ ਪੋਰਟਲ ਅਤੇ ਐੱਮ-ਸੇਵਾ ਮੋਬਾਈਲ ਐਪ’ ਰਾਹੀਂ ਹਰ ਨਾਗਰਿਕ ਲਈ ਉਪਲੱਬਧ ਹੈ। ਸੰਗਤ ਮੋਬਾਈਲ ਓ ਟੀ ਪੀ ਜਾਂ ਪਾਸਵਰਡ ਨਾਲ ਲੌਗਇਨ ਕਰਕੇ ਆਸਾਨੀ ਨਾਲ ਬੁਕਿੰਗ ਕਰ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰੀ ਸੇਵਾ ਕੇਂਦਰਾਂ ਰਾਹੀਂ ਵੀ ਕਮਰੇ ਬੁੱਕ ਕੀਤੇ ਜਾ ਸਕਦੇ ਹਨ। ਸੰਗਤ ਆਪਣਾ ਪਛਾਣ ਪੱਤਰ/ਈ-ਕੇ ਵਾਈ ਸੀ ਅਪਲੋਡ ਕਰਕੇ ਰਿਹਾਇਸ਼ ਦੀ ਬੁਕਿੰਗ ਕਰ ਸਕਦੀ ਹੈ। ਪੰਜਾਬ ਸਰਕਾਰ ਨੇ ਪੂਰਾ ਬੁਕਿੰਗ ਸਿਸਟਮ ਇਸ ਤਰ੍ਹਾਂ ਤਿਆਰ ਕੀਤਾ ਹੈ ਤਾਂ ਜੋ ਹਰ ਸ਼ਰਧਾਲੂ ਨੂੰ ਸੁਵਿਧਾ ਮਿਲੇ।

ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਯਾਤਰੀ ਸ੍ਰੀ ਆਨੰਦਪੁਰ ਸਾਹਿਬ ਆਉਣ ਦੀ ਯੋਜਨਾ ਬਣਾ ਰਹੇ ਹਨ, ਉਹ ਸਮੇਂ-ਸਿਰ ਇਸ ਸੁਵਿਧਾ ਦਾ ਲਾਭ ਲੈਣ।

Advertisement

ਟੈਂਟ ਸਿਟੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪਿੰਡ ਚੰਡੇਸਰ, ਝਿੰਜੜੀ ਅਤੇ ਪਾਵਰਕੌਮ ਮੈਦਾਨ ਵਿੱਚ ਵੱਡੀ ਗਿਣਤੀ ਮਾਹਿਰ ਕਾਮੇ ਦਿਨ-ਰਾਤ ਕੰਮ ਕਰ ਰਹੇ ਹਨ ਤਾਂ ਜੋ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ। ਹਰ ਪਰਿਵਾਰ ਨੂੰ ਦੋ ਦਿਨ ਲਈ ਰਹਿਣ ਦੀ ਸੁਵਿਧਾ ਮਿਲੇਗੀ। ਟੈਂਟ ਸਿਟੀ ਤਿੰਨ ਮੁੱਖ ਥਾਵਾਂ, ਚੰਡੇਸਰ, ਝਿੰਜੜੀ ਅਤੇ ਪਾਵਰਕੌਮ ਮੈਦਾਨ ’ਚ ਲਗਪਗ 80 ਏਕੜ ਖੇਤਰ ਵਿੱਚ ਬਣਾਈਆਂ ਜਾ ਰਹੀਆਂ ਹਨ। ਲਗਪਗ 10 ਹਜ਼ਾਰ ਸਰਧਾਲੂ ਟੈਂਟ ਸਿਟੀ ਵਿੱਚ ਆਰਾਮ ਨਾਲ ਰਹਿ ਸਕਣਗੇ। ਰੂਪਨਗਰ ਜ਼ਿਲ੍ਹੇ ਤੋਂ ਇਲਾਵਾ, ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਦੀ ਸੰਗਤ ਆਨਲਾਈਨ ਰੂਮ ਬੁੱਕ ਕਰ ਸਕਦੀ ਹੈ, ਜਦਕਿ ਜ਼ਿਲ੍ਹੇ ਦੇ ਰਹਿਣ ਵਾਲੇ ਸਥਾਨਕ ਲੋਕ ਦਰਸ਼ਨ ਕਰਕੇ ਆਪਣੇ ਘਰ ਆਸਾਨੀ ਨਾਲ ਵਾਪਸ ਜਾ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 500 ਈ-ਰਿਕਸ਼ੇ ਅਤੇ ਗਾਲਫ ਕਾਰਟ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਵੇਗੀ। ਟੈਂਟ ਸਿਟੀ ਨੂੰ ਇਤਿਹਾਸਕ ਸ਼ਖ਼ਸੀਅਤਾਂ ਨੂੰ ਸਮਰਪਿਤ ਕੀਤਾ ਗਿਆ ਹੈ, ਜਿਨ੍ਹਾਂ ’ਚ ਚੰਡੇਸਰ ਟੈਂਟ ਸਿਟੀ ਨੂੰ ਮਾਤਾ ਚੱਕ ਨਾਨਕੀ ਜੀ, ਝਿੰਜੜੀ ਟੈਂਟ ਸਿਟੀ ਨੂੰ ਭਾਈ ਮਤੀ ਦਾਸ ਜੀ ਅਤੇ ਪਾਵਰਕੌਮ ਮੈਦਾਨ ਟੈਂਟ ਸਿਟੀ ਨੂੰ ਭਾਈ ਸਤੀ ਦਾਸ ਜੀ ਨੂੰ ਸਮਰਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਵਿੱਚ ਸਫਾਈ ਮੁਹਿੰਮ ਚਲਾਈ ਗਈ ਹੈ, ਕਿਉਂਕਿ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਦੇ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਭਿਮੰਨਿਊ ਮਲਿਕ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement
×