ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ ਸਮਾਗਮ: ਸ਼੍ੋਮਣੀ ਕਮੇਟੀ ਤੇ ਦਿੱਲੀ ਕਮੇਟੀ ਵਿਚਾਲੇ ਖੜਕੀ

ਦੋਵਾਂ ਪ੍ਰਧਾਨਾਂ ਨੇ ਆਪੋ-ਆਪਣੇ ਪ੍ਰੋਗਰਾਮ ਉਲੀਕੇ; ਧਾਮੀ ਵੱਲੋਂ ਕਾਹਲੋਂ ਨੂੰ ਮਿਲ ਬੈਠ ਕੇ ਪ੍ਰੋਗਰਾਮ ਉਲੀਕਣ ਦੀ ਪੇਸ਼ਕਸ਼
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਮੁੜ ਮੱਤਭੇਦ ਉਭਰੇ ਹਨ। ਅੱਜ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਨ੍ਹਾਂ ਪ੍ਰੋਗਰਾਮਾਂ ਦੀ ਰੂਪਰੇਖਾ ਦਾ ਐਲਾਨ ਕਰ ਰਹੇ ਸਨ ਤਾਂ ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਆਪਸੀ ਸਹਿਯੋਗ ਨਾਲ ਸ਼ਤਾਬਦੀ ਸਮਾਗਮ ਮਨਾਉਣ ਸਬੰਧੀ ਭੇਜੇ ਪੱਤਰ ਬਾਰੇ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਅਤੇ ਪ੍ਰੋਗਰਾਮ ਦੀ ਅਗਵਾਈ ਕਰਨ ਦੀ ਅਪੀਲ ਤੋਂ ਬਾਅਦ ਕਾਲਕਾ ਵੱਲੋਂ ਆਪਣੇ ਪੱਤਰ ’ਤੇ ਹੀ ਪ੍ਰੋਗਰਾਮ ਉਲੀਕ ਦਿੱਤੇ ਗਏ ਹਨ, ਜਦੋਂਕਿ ਉਨ੍ਹਾਂ ਨੂੰ ਚਾਹੀਦਾ ਸੀ ਕਿ ਉਹ ਮਿਲ ਬੈਠ ਕੇ ਇਸ ਸਬੰਧੀ ਗੱਲਬਾਤ ਕਰਦੇ ਅਤੇ ਉਸ ਤੋਂ ਬਾਅਦ ਪ੍ਰੋਗਰਾਮ ਉਲੀਕਦੇ। ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਮਿਲ ਬੈਠ ਕੇ ਪ੍ਰੋਗਰਾਮ ਉਲੀਕਣ ਦੀ ਪੇਸ਼ਕਸ਼ ਕੀਤੀ ਹੈ। ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਬੰਧੀ ਸ਼ਤਾਬਦੀ ਦੇ ਸਮਾਗਮ ਕਰਨ ਦਾ ਪਹਿਲਾ ਹੱਕ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਣਦਾ ਹੈ, ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਉਨ੍ਹਾਂ ਦੇ ਸਰੀਰ ਦਾ ਸਸਕਾਰ ਦਿੱਲੀ ਵਿੱਚ ਹੋਇਆ ਸੀ। ਇਸੇ ਆਧਾਰ ’ਤੇ ਉਨ੍ਹਾਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਤੋਂ ਸਹਿਯੋਗ ਮੰਗਿਆ ਸੀ, ਜਿਨ੍ਹਾਂ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਸੀ। ਸਹਿਯੋਗ ਦੇਣ ਵਾਲਿਆਂ ਵਿੱਚ ਸ਼੍ੋਮਣੀ ਕਮੇਟੀ ਦੇ ਅਧਿਕਾਰੀ ਅਤੇ ਮੈਂਬਰ ਵੀ ਸ਼ਾਮਲ ਸਨ ਪਰ ਹੁਣ ਐਡਵੋਕੇਟ ਧਾਮੀ ਭਰੋਸੇ ਤੋਂ ਪਿੱਛੇ ਹਟ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਧਾਮੀ ਸਿਰਫ ਆਪਣੇ ਸਿਆਸੀ ਆਕਾ ਨੂੰ ਖੁਸ਼ ਕਰਨ ਲਈ ਬਜਿਦ ਹਨ।

Advertisement

Advertisement