DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸ਼ਤਾਬਦੀ ਸਮਾਗਮ 23 ਤੋਂ ਆਨੰਦਪੁਰ ਸਾਹਿਬ ’ਚ: ਜਥੇਦਾਰ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੇ ਸਹਿਯੋਗ ਨਾਲ 23 ਤੋਂ 29 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ...

  • fb
  • twitter
  • whatsapp
  • whatsapp
Advertisement

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੇ ਸਹਿਯੋਗ ਨਾਲ 23 ਤੋਂ 29 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਤਹਿਤ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਿਆਈ ਪੁਰਬ, 25 ਨਵੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੇ ਸ਼ਹੀਦੀ ਸਾਕੇ ਦਾ 350 ਸਾਲਾ ਦਿਹਾੜਾ ਅਤੇ 29 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਦਾ ਸੀਸ ਸਸਕਾਰ ਦਿਵਸ ਮਨਾਇਆ ਜਾ ਰਿਹਾ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀ ਸ਼ਹਾਦਤ ਦਿੱਲੀ ਵਿਖੇ ਹੋਈ ਹੈ ਤਾਂ 25 ਨਵੰਬਰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਵੀ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ 25 ਨਵੰਬਰ ਨੂੰ ਅਰੰਭ ਹੋਣ ਵਾਲਾ ਸ਼ਹੀਦੀ ਨਗਰ ਕੀਰਤਨ 28 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜੇਗਾ। ਨਗਰ ਕੀਰਤਨ 29 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਉਨ੍ਹਾਂ ਸਮੁੱਚੇ ਖ਼ਾਲਸਾ ਪੰਥ ਨੂੰ ਸੱਦਾ ਦਿੱਤਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਵੀ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। 23 ਤੋਂ 29 ਨਵੰਬਰ ਤੱਕ ਸਮੁੱਚਾ ਖ਼ਾਲਸਾ ਪੰਥ ਆਪੋ-ਆਪਣੇ ਘਰਾਂ ਅਤੇ ਕਾਰੋਬਾਰਾਂ ਵਾਲੀਆਂ ਥਾਵਾਂ ਉੱਤੇ ਵੀ ਖ਼ਾਲਸਈ ਨਿਸ਼ਾਨ ਸਾਹਿਬ ਝੁਲਾਏ। ਪੰਜਾਬ ਸਰਕਾਰ ਵੱਲੋਂ 350 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਲਗਾਏ ਪੋਸਟਰਾਂ ਤੇ ਬੈਨਰਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀਆਂ ਇਹ ਮਸ਼ਹੂਰੀਆਂ ਲੋਕਾਂ ਦੇ ਟੈਕਸ ਦੇ ਪੈਸਿਆਂ ਨਾਲ ਕੀਤੀਆਂ ਹਨ, ਇਨ੍ਹਾਂ ਰਾਹੀਂ ਸੰਗਤ ਨੂੰ ਅਧੂਰੀ ਜਾਣਕਾਰੀ ਨਹੀਂ ਦੇਣੀ ਚਾਹੀਦੀ। ਚੰਗਾ ਹੁੰਦਾ ਸਰਕਾਰ ਦੀਆਂ ਮਸ਼ਹੂਰੀਆਂ ਉੱਤੇ 23 ਤੋਂ 29 ਨਵੰਬਰ ਤੱਕ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਬਾਰੇ ਪੂਰੀ ਜਾਣਕਾਰੀ ਹੁੰਦੀ। ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਸੰਧੂ ਵੱਲੋਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਵਾਰ-ਵਾਰ ਕੀਤੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵਿਖੇ ਸ਼ਿਕਾਇਤਾਂ ਪੁੱਜੀਆਂ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਕੀਤੀ ਜਾਵੇਗੀ। ਹਿੰਦ ਦੀ ਚਾਦਰ ਐਨੀਮੇਸ਼ਨ ਫ਼ਿਲਮ ਉੱਤੇ ਲਗਾਈ ਗਈ ਰੋਕ ਬਾਰੇ ਉਨ੍ਹਾਂ ਕਿਹਾ ਕਿ ਇਸ ਫ਼ਿਲਮ ਸਬੰਧੀ ਸਬ-ਕਮੇਟੀ ਦੀ ਨਕਾਰਾਤਮਕ ਰਿਪੋਰਟ ਦੇ ਅਧਾਰ ਉੱਤੇ ਹਿੰਦ ਦੀ ਚਾਦਰ ਐਨੀਮੇਸ਼ਨ ਫ਼ਿਲਮ ਉੱਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਫ਼ਿਲਮ ਰੁਕਵਾਉਣ ਲਈ ਕਿਹਾ ਗਿਆ ਹੈ ਅਤੇ ਇਹ ਫ਼ਿਲਮ ਖ਼ਾਲਸਾ ਪੰਥ ਜਾਰੀ ਨਹੀਂ ਹੋਣ ਦੇਵੇਗਾ। ਪਾਕਿਸਤਾਨ ਸਿੱਖ ਸ਼ਰਧਾਲੂਆਂ ਨਾਲ ਗਈ ਔਰਤ ਦੇ ਭਾਰਤ ਨਾ ਪਰਤਣ ਬਾਰੇ ਉਨ੍ਹਾਂ ਕਿਹਾ ਕਿ ਉਸ ਬੀਬੀ ਵੱਲੋਂ ਅਜਿਹਾ ਕਰਨਾ ਬਹੁਤ ਹੀ ਮੰਦਭਾਗਾ ਹੈ। ਉਸ ਔਰਤ ਵਿਰੁੱਧ ਅਪਰਾਧਿਕ ਮਾਮਲੇ ਹਨ। ਇਸ ਦੇ ਬਾਵਜੂਦ ਉਸ ਨੂੰ ਜਥੇ ਨਾਲ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਕਿਵੇਂ ਦਿੱਤੀ ਗਈ, ਉਸ ਦਾ ਪਾਸਪੋਰਟ ਕਿਵੇਂ ਬਣਿਆ, ਇਹ ਸਪੱਸ਼ਟ ਹੋਣਾ ਚਾਹੀਦਾ ਹੈ। ਇਹ ਸਰਕਾਰ ਦਾ ਮਸਲਾ ਹੈ ਅਤੇ ਇਸ ਮਾਮਲੇ ਨੂੰ ਅਧਾਰ ਬਣਾ ਕੇ ਸਿੱਖ ਜਥਿਆਂ ਅਤੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਣਾ ਪੂਰੀ ਤਰ੍ਹਾਂ ਗਲਤ ਹੈ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੰਤਰੀ ਰਮੇਸ਼ ਸਿੰਘ ਅਰੋੜਾ ਨਾਲ ਗੱਲ ਕੀਤੀ ਹੈ, ਜਿਨ੍ਹਾਂ ਨੇ ਇਹ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਉਸ ਔਰਤ ਨੂੰ ਜਲਦ ਹੀ ਭਾਰਤ ਵਾਪਸ ਭੇਜਿਆ ਜਾਵੇ।

Advertisement

Advertisement
Advertisement
×