ਅਸਾਮ ਤੋਂ ਨਗਰ ਕੀਰਤਨ ਦਿੱਲੀ ਪੁੱਜਿਆ
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਣ ਦਿੱਲੀ ਵਿਚ ਹੈ, ਜਿਥੇ ਉਹ ਵੱਖ ਵੱਖ ਗੁਰਦੁਆਰਿਆਂ ਵਿਚ ਜਾ ਰਿਹਾ ਅਤੇ ਸੰਗਤ ਵਿਚ...
Advertisement
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਣ ਦਿੱਲੀ ਵਿਚ ਹੈ, ਜਿਥੇ ਉਹ ਵੱਖ ਵੱਖ ਗੁਰਦੁਆਰਿਆਂ ਵਿਚ ਜਾ ਰਿਹਾ ਅਤੇ ਸੰਗਤ ਵਿਚ ਸ਼ਤਾਬਦੀ ਸਬੰਧੀ ਚੇਤਨਾ ਪੈਦਾ ਕਰ ਰਿਹਾ ਹੈ। ਅੱਜ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਗੀਤਾ ਕਾਲੋਨੀ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਨਾਨਕ ਪਿਆਓ ਸਾਹਿਬ ਪੁੱਜਾ ਹੈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ।
Advertisement
Advertisement
