DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਸਿਲੀਗੁੜੀ ਤੋਂ ਮਾਲਦਾ ਰਵਾਨਾ

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅਸਾਮ ਤੋਂ ਹੋਇਆ ਹੈ ਆਰੰਭ
  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਦੇ ਅਗਲੇ ਪੜਾਅ ਵਾਸਤੇ ਰਵਾਨਾ ਹੋਣ ਮੌਕੇ ਪੰਜ ਪਿਆਰੇ ਅਤੇ ਸੰਗਤ।
Advertisement

ਜਗਤਾਰ ਸਿੰਘ ਲਾਂਬਾ

ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਬੰਧੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਬੰਗਾਲ ਤੋਂ ਅਗਲੇ ਪੜਾਅ ਮਾਲਦਾ ਲਈ

Advertisement

ਰਵਾਨਾ ਹੋਇਆ।

ਨਗਰ ਕੀਰਤਨ ਰਵਾਨਾ ਹੋਣ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸੰਗਤ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਜਗਸੀਰ ਸਿੰਘ ਮਾਂਗੇਆਣਾ ਸਣੇ ਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਬੰਗਾਲ ਸਰਕਾਰ ਵੱਲੋਂ ਨਗਰ ਕੀਰਤਨ ਦੇ ਸਵਾਗਤ ਅਤੇ ਪ੍ਰਬੰਧਾਂ ਲਈ ਬੰਗਾਲ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸਤਨਾਮ ਸਿੰਘ ਆਹਲੂਵਾਲੀਆ ਨੇ ਸੇਵਾ ਨਿਭਾਈ, ਜੋ ਪੂਰੇ ਬੰਗਾਲ ਵਿੱਚ ਨਗਰ ਕੀਰਤਨ ਦੇ ਨਾਲ ਰਹੇ। ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਆਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਸਤਾਵੇਜ਼ੀ ਵੀਡੀਓਜ਼ ਦਿਖਾਈਆਂ ਜਾ ਰਹੀਆਂ ਸਨ। ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸਿੱਖ ਸੰਗਤ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ।

ਸੰਗਤ ਨੇ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਿਲੀਗੁੜੀ ਤੋਂ ਚੱਲ ਕੇ ਨਗਰ ਕੀਰਤਨ ਵਿਧਾਨ ਨਗਰ, ਕਿਸ਼ਨਗੰਜ, ਪੂਰਨੀਆਂ, ਲਛਮੀਪੁਰ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਮਾਲਦਾ ਵਿਖੇ ਰਾਤ ਵਿਸ਼ਰਾਮ ਕਰੇਗਾ, ਜਿੱਥੋਂ 23 ਅਗਸਤ ਨੂੰ ਅਗਲੇ ਪੜਾਅ ਕਲਕੱਤਾ ਲਈ ਰਵਾਨਾ ਹੋਵੇਗਾ।

Advertisement
×