DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਜਬਲਪੁਰ ਤੋਂ ਮੰਡਲਾਂ ਪੁੱਜਾ

ਹਜ਼ੂਰੀ ਰਾਗੀ ਜਥੇ ਨੇ ਕੀਤਾ ਗੁਰਬਾਣੀ ਕੀਰਤਨ; ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ
  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰੇ ਵਿੱਚ ਸਮਾਗਮ ਦੌਰਾਨ ਹਾਜ਼ਰ ਸੰਗਤ।
Advertisement

ਜਗਤਾਰ ਸਿੰਘ ਲਾਂਬਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਜਬਲਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ, ਮੱਧ ਪ੍ਰਦੇਸ਼ ਪੁੱਜ ਗਿਆ ਹੈ।

Advertisement

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ, ਨਿਸ਼ਾਨਚੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਸਵਾਗਤ ਕੀਤਾ। ਸੰਗਤ ਨੇ ਨਗਰ ਕੀਰਤਨ ਪ੍ਰਤੀ ਵੱਡੀ ਸ਼ਰਧਾ ਪ੍ਰਗਟਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਸਰਬਜੀਤ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮਨਜੀਤ ਸਿੰਘ, ਸਕੱਤਰ ਸੁਰਿੰਦਰ ਸਿੰਘ, ਅਵਤਾਰ ਸਿੰਘ, ਹਰਮੀਤ ਸਿੰਘ ਸਮੇਤ

ਸੰਗਤਾਂ ਹਾਜ਼ਰ ਸਨ।

Advertisement
×