ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਰਾਂਚੀ ਤੋਂ ਪਟਨਾ ਸਾਹਿਬ ਪੁੱਜਾ ਨਗਰ ਕੀਰਤਨ

ਨਗਰ ਕੀਰਤਨ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ, ਅੱਜ ਗੁਰਦੁਆਰਾ ਚਾਚਾ ਫੱਗੂ ਮੱਲ ਜੀ, ਸਾਸਾਰਾਮ ਲਈ ਰਵਾਨਾ ਹੋਵੇਗਾ ਨਗਰ ਕੀਰਤਨ
ਨਗਰ ਕੀਰਤਨ ਦੀ ਆਰੰਭਤਾ ਸਮੇਂ ਪੰਜ ਪਿਆਰੇ ਅਤੇ ਸੰਗਤ।
Advertisement

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੇਰ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਾ ਹੈ। ਇਸ ਸਬੰਧ ਵਿਚ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਅੱਜ ਵਿਸ਼ੇਸ ਗੁਰਮਤਿ ਸਮਾਗਮ ਕਰਵਾਇਆ ਗਿਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਝਾਰਖੰਡ ਦੇ ਚੀਫ਼ ਸੈਕਟਰੀ ਸ੍ਰੀਮਤੀ ਅਲਕਾ ਤਿਵਾੜੀ, ਘੱਟਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਜੋਤੀ ਸਿੰਘ ਮਠਾਰੂ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਇਹ ਨਗਰ ਕੀਰਤਨ ਅੱਜ ਦੇਰ ਰਾਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜਾ ਹੈ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਰਾਤ ਨੂੰ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਹੋਣਗੇ। 29 ਅਗਸਤ ਨੂੰ ਨਗਰ ਕੀਰਤਨ ਆਪਣੇ ਅਗਲੇ ਪੜਾਅ ਗੁਰਦੁਆਰਾ ਚਾਚਾ ਫੱਗੂ ਮੱਲ ਜੀ, ਸਾਸਾਰਾਮ ਲਈ ਰਵਾਨਾ ਹੋਵੇਗਾ।

Advertisement

Advertisement
Show comments