ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਸ੍ਰੀ ਆਨੰਦਪੁਰ ਸਾਹਿਬ ’ਚ ਸਮਾਗਮਾਂ ਦੀ ਤਿਆਰੀ ਜ਼ੋਰਾਂ ’ਤੇ

23 ਤੋਂ 25 ਨਵੰਬਰ ਤਕ ਹੋਣਗੇ ਸਮਾਗਮ; 11 ਹਜ਼ਾਰ ਸ਼ਰਧਾਲੂਆਂ ਲਈ ਤਿੰਨ ਟੈਂਟ ਸਿਟੀ ਤਿਆਰ
ਪ੍ਰਬੰਧਾਂ ਦਾ ਜ਼ਾਇਜਾ ਲੈਂਦੇ ਹੋਏ ਸਪੀਕਰ ਤੇ ਮੰਤਰੀ। -ਫੋਟੋ: ਚਾਨਾ
Advertisement

ਪੰਜਾਬ ਸਰਕਾਰ ਵੱਲੋਂ ਨੌਂਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਸਮਾਗਮ ਹੋਣਗੇ। 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਸ਼ੁਰੂ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਪ੍ਰਦਰਸ਼ਨੀ ਅਤੇ ਗੁਰੂ ਜੀ ਦੇ ਜੀਵਨ ਤੇ ਕੁਰਬਾਨੀ ਉਪਰ ਆਧਾਰਤ 500 ਡਰੋਨਾਂ ਵਾਲਾ ਵਿਲੱਖਣ ਸ਼ੋਅ ਸ਼ਾਮਲ ਹੋਵੇਗਾ। ਸ਼ਾਮ ਨੂੰ ਕੀਰਤਨ ਦਰਬਾਰ ਤੇ ‘ਸ਼ਹਾਦਤ ਦੀ ਲੋਅ’ ਪ੍ਰੋਗਰਾਮ ਪਵਿੱਤਰ ਸ਼ਹਿਰ ਨੂੰ ਰੌਸ਼ਨ ਕਰੇਗਾ। 24 ਨਵੰਬਰ ਨੂੰ ਸੀਸ ਭੇਟ ਨਗਰ ਕੀਰਤਨ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਇਸੇ ਦਿਨ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸਕ ਵਿਸ਼ੇਸ਼ ਇਜਲਾਸ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਹੋਵੇਗਾ। 25 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਕੀਰਤਨ ਗਾਇਨ ਕਰਨਗੇ। ਸੰਗਤ ਦੀ ਸਹੂਲਤ ਲਈ 11 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਦੇ ਠਹਿਰਨ ਲਈ ਤਿੰਨ ਵੱਡੀਆਂ ਟੈਂਟ ਸਿਟੀਜ਼ ਤਿਆਰ ਕੀਤੀਆਂ ਜਾ ਰਹੀਆਂ ਹਨ, ਜਦਕਿ 106 ਏਕੜ ਰਕਬੇ ਵਿੱਚ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਸੰਗਤਾਂ ਲਈ 500 ਈ-ਰਿਕਸ਼ਾ ਅਤੇ 100 ਮਿੰਨੀ ਬੱਸਾਂ ਸ਼ਹਿਰ ਵਿੱਚ ਮੁਫ਼ਤ ਚੱਲਣਗੀਆਂ, ਨਾਲ ਹੀ ਸਾਰੇ ਜ਼ਿਲ੍ਹਿਆਂ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਵਿਸ਼ੇਸ਼ ਮੁਫਤ ਬੱਸ ਸੇਵਾ ਵੀ ਚਲਾਈ ਜਾਵੇਗੀ।

ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਤੱਕ ਮੁਕੰਮਲ ਹੋਵੇਗੀ: ਸਪੀਕਰ

Advertisement

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਹ ਗੱਲ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਕਹੀ। ਸਪੀਕਰ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਪੰਜਾਬ ਸਰਕਾਰ ਵੱਲੋਂ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਗੁਰੂ ਸਾਹਿਬਾਨ ਦੇ ਫ਼ਲਸਫੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਇਸ ਮੌਕੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਦਾ ਸਵਾਗਤ ਵੱਖ-ਵੱਖ ਥਾਵਾਂ ’ਤੇ ਸਮੂਹ ਮੰਤਰੀਆਂ ਸਮੇਤ ਵਿਧਾਇਕਾਂ ਵੱਲੋਂ ਕੀਤਾ ਜਾਵੇਗਾ ਅਤੇ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਵਿਖੇ ਪਹੁੰਚਣ ਉਪਰੰਤ ਵਿਧਾਨ ਸਭਾ ਦੇ ਸੈਸ਼ਨ ਦੇ ਸ਼ੁਰੂਆਤ ਕੀਤੀ ਜਾਵੇਗੀ। ਮੀਟਿੰਗ ਉਪਰੰਤ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਗਰੁੱਪ ਆਫ਼ ਮਨਿਸਟਰਜ਼ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵਿਧਾਨ ਸਭਾ ਸੈਸ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।

Advertisement
Show comments