ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਪੁਰਬ: ਸਹਿਜ ਪਾਠਾਂ ਦੇ ਭੋਗ ਪਾਏ

50,000 ਤੋਂ ਵੱਧ ਸੰਗਤ ਨੇ ਸ਼ਮੂਲੀਅਤ ਕੀਤੀ
ਸਮਾਗਮ ਦੌਰਾਨ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਪੁੱਜੀ ਹੋਈ ਸੰਗਤ।
Advertisement

ਬੀ ਐੱਸ ਚਾਨਾ

ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਗਤੀ ਰੂਪ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ 50,000 ਤੋਂ ਵੱਧ ਸੰਗਤ ਨੇ ਸਹਿਜ ਪਾਠ ਦੇ ਭੋਗ ਪਾਏ।

Advertisement

ਇਹ ਪ੍ਰੋਗਰਾਮ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਭਰ ਤੋਂ ਉਹ ਸੰਗਤ ਪੁੱਜੀ ਹੋਈ ਸੀ ਜਿਸ ਨੇ ਆਪਣੇ ਘਰਾਂ ’ਚ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਹਿਜ ਪਾਠ ਰੱਖੇ ਸਨ।

ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਦੇ ਫ਼ਲਸਫ਼ੇ ਨੂੰ ਜੀਵਨ ਵਿੱਚ ਢਾਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਵਾਜ਼ ਬੁਲੰਦ ਕੀਤੀ ਜਾਵੇ। ਗੁਰਬਾਣੀ ਤੋਂ ਸੇਧ ਲੈਂਦੇ ਹੋਏ ਮਜ਼ਲੂਮਾਂ ਦੀ ਰੱਖਿਆ ਲਈ ਇਕਜੁੱਟ ਹੋਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਮੌਕੇ ਸੰਗਤ ਦਾ ਜਾਹੋ-ਜਲਾਲ ਦੇਖ ਕੇ ਪ੍ਰਤੀਤ ਹੁੰਦਾ ਹੈ ਕਿ ਸਮੁੱਚਾ ਖ਼ਾਲਸਾ ਪੰਥ ਸ਼ਤਾਬਦੀ ਚੜ੍ਹਦੀ ਕਲਾ ਨਾਲ ਮਨਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਮੌਕੇ ਸ਼੍ੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ੋਮਣੀ ਕਮੇਟੀ ਮੈਂਬਰ ਤੇ ਚੀਫ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ ਦੇ ਪ੍ਰਬੰਧਕ ਬਾਬਾ ਸਤਨਾਮ ਸਿੰਘ ਆਦਿ ਮੌਜੂਦ ਸਨ।

Advertisement
Show comments