ਸ਼ਹੀਦੀ ਪੁਰਬ: ਯੂਨੀਵਰਸਿਟੀਆਂ ਤੇ ਕਾਲਜਾਂ ’ਚ ਸੈਮੀਨਾਰ ਕਰਾਉਣ ਦੇ ਹੁਕਮ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਗੁਰੂ ਜੀ ਦੇ ਜੀਵਨ ’ਤੇ ਆਧਾਰਿਤ ਸੈਮੀਨਾਰ ਕਰਵਾਉਣ ਦੇ...
Advertisement
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਗੁਰੂ ਜੀ ਦੇ ਜੀਵਨ ’ਤੇ ਆਧਾਰਿਤ ਸੈਮੀਨਾਰ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਸੈਮੀਨਾਰਾਂ ਰਾਹੀਂ ਸੂਬੇ ਦੇ ਨੌਜਵਾਨਾਂ ਵਿੱਚ ਸੱਚ ਦੇ ਮਾਰਗ ’ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ ਤੋਂ 30 ਨਵੰਬਰ ਤੱਕ ਸੈਮੀਨਾਰ ਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ। ਸ੍ਰੀ ਬੈਂਸ ਨੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਅਤੇ ਕਾਲਜ ਪ੍ਰਿੰਸੀਪਲਾਂ ਨੂੰ ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।
Advertisement
Advertisement