ਐੱਸਐੱਸ ਸੱਤੀ
ਮਸਤੂਆਣਾ ਸਾਹਿਬ, 1 ਮਈ
ਪਿੰਡ ਚੱਠੇ ਸੇਖਵਾਂ ਵਿੱਚ ਆਰਥਿਕ ਤੰਗੀ ਅਤੇ ਕਰਜ਼ੇ ਕਾਰਨ ਕਿਸਾਨ ਪਰਿਵਾਰ ਦੇ ਇਕਲੌਤੇ ਨੌਜਵਾਨ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਸਰਪੰਚ ਕਿਰਨਜੀਤ ਕੌਰ ਚੱਠਾ ਅਤੇ ਬਲਾਕ ਸਮਿਤੀ ਮੈਂਬਰ ਬਿੱਕਰ ਸਿੰਘ ਚੱਠਾ ਨੇ ਦੱਸਿਆ ਕਿ ਰਾਮ ਸਿੰਘ ਰੈਂਬੋ ਪੁੱਤਰ ਗੁਰਮੀਤ ਸਿੰਘ ਕਈ ਦਿਨਾਂ ਤੋਂ ਕਰਜ਼ੇ ਕਾਰਨ ਪ੍ਰੇਸ਼ਾਨ ਸੀ। ਉਹ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵੀ ਕਾਫ਼ੀ ਖ਼ਿਲਾਫ਼ ਸੀ ਅਤੇ ਦਿੱਲੀ ਮੋਰਚੇ ਵਿੱਚ ਅਕਸਰ ਹੀ ਜਾਇਆ ਕਰਦਾ ਸੀ। ਕਰਜ਼ੇ ਕਾਰਨ ਪ੍ਰੇਸ਼ਾਨ ਹੋਣ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਦੇਖਦੇ ਹੋਏ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਅੱਜ ਬਾਅਦ ਦੁਪਹਿਰ ਰਾਮ ਸਿੰਘ ਰੈਂਬੋ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਵੱਲੋਂ ਮ੍ਰਿਤਕ ਦੇਹ ਤੇ ਕਿਸਾਨੀ ਝੰਡਾ ਵੀ ਪਾਇਆ ਗਿਆ।