DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਾਤਾ ਮਨਸਾ ਦੇਵੀ ਨਵਰਾਤਰ ਮੇਲਾ ਸ਼ੁਰੂ

ਮੁੱਖ ਮੰਤਰੀ ਸੈਣੀ ਨੇ ਪਤਨੀ ਨਾਲ ਮੱਥਾ ਟੇਕਿਆ; ਹਜ਼ਾਰਾਂ ਸ਼ਰਧਾਲੂ ਮੰਦਰ ਪੁੱਜੇ

  • fb
  • twitter
  • whatsapp
  • whatsapp
featured-img featured-img
ਮਾਤਾ ਮਨਸਾ ਦੇਵੀ ਮੰਦਰ ’ਚ ਮੱਥਾ ਟੇਕਣ ਪੁੱਜਦੇ ਹੋਏ ਸ਼ਰਧਾਲੂ। -ਫੋਟੋ: ਵਿੱਕੀ ਘਾਰੂ
Advertisement

ਨਵਰਾਤਰੀ ਦੇ ਪਹਿਲੇ ਦਿਨ ਪੰਚਕੂਲਾ ਦੇ ਸ੍ਰੀ ਮਾਤਾ ਮਨਸਾ ਦੇਵੀ ਮੰਦਰ ਵਿੱਚ ਅੱਧੀ ਰਾਤ ਤੋਂ ਦੇਵੀ ਭਗਵਤੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਅੱਜ ਸਵੇਰੇ 4 ਵਜੇ ਦਰਵਾਜ਼ੇ ਖੁੱਲ੍ਹਦੇ ਹੀ ਸ਼ਰਧਾਲੂਆਂ ਨੇ ਖੁਸ਼ੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਮੰਦਰ ਕੰਪਲੈਕਸ ਨੂੰ ਕੋਲਕਾਤਾ ਤੋਂ ਮੰਗਵਾਏ ਗਏ ਫੁੱਲਾਂ ਅਤੇ ਰੰਗੀਨ ਲਾਈਟਾਂ ਨਾਲ ਸਜਾਇਆ ਗਿਆ ਹੈ। ਨਵਰਾਤਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਸੈਣੀ ਨੇ ਆਪਣੀ ਪਤਨੀ ਨਾਲ ਮੰਦਰ ਵਿੱਚ ਮੱਥਾ ਟੇਕਿਆ ਅਤੇ ਚੰਡੀ ਯੱਗ ਵਿੱਚ ਆਹੂਤੀਆਂ ਪਾਈਆਂ। ਉਨ੍ਹਾਂ ਮੰਦਰ ਕੰਪਲੈਕਸ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ। ਧਾਰਮਿਕ ਮਾਨਤਾਵਾਂ ਅਨੁਸਾਰ ਇਸ ਵਾਰ ਦੇਵੀ ਦੁਰਗਾ ਹਾਥੀ ’ਤੇ ਸਵਾਰ ਹੋ ਕੇ ਆ ਰਹੀ ਹੈ, ਜਿਸ ਨੂੰ ਖੁਸ਼ੀ, ਖੁਸ਼ਹਾਲੀ ਅਤੇ ਦੌਲਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਪੰਚਕੂਲਾ ਪੁਲੀਸ ਨੇ ਮੇਲੇ ਵਿੱਚ ਸੁਰੱਖਿਆ ਅਤੇ ਭੀੜ ਪ੍ਰਬੰਧਨ ਲਈ ਤਕਰੀਬਨ 850 ਮੁਲਾਜ਼ਮ ਤਾਇਨਾਤ ਕੀਤੇ ਹਨ। ਮੰਦਰ ਦੇ ਅੰਦਰ ਅਤੇ ਆਲੇ-ਦੁਆਲੇ 12 ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। ਨਿਗਰਾਨੀ ਲਈ ਸੀ ਸੀ ਟੀ ਵੀ ਕੈਮਰੇ, ਬਾਡੀ ਕੈਮਰੇ ਅਤੇ ਗਸ਼ਤ ਟੀਮਾਂ ਦੀ ਵਰਤੋਂ ਕੀਤੀ ਜਾਵੇਗੀ। ਤਿੰਨ ਏ ਸੀ ਪੀ ਪੱਧਰ ਦੇ ਅਧਿਕਾਰੀ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਹਰਿਆਣਾ ਦੀ ਪਹਿਲੀ ਟੂਰਿਸਟ ਪੁਲੀਸ ਪੋਸਟ ’ਤੇ ਟੈਬਾਂ ’ਤੇ ਮੁਹੱਈਆ ਸਾਫਟਵੇਅਰ ਵਿਦੇਸ਼ਾਂ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਸਹਾਇਤਾ ਮੁਹੱਈਆ ਕੀਤੀ ਜਾਵੇਗੀ।

Advertisement
Advertisement
×