ਰੂਪਨਗਰ: ਇਥੇ ਪੁਲੀਸ ਪਰਿਵਾਰ ਵੈਲਫੇਅਰ ਐਸ਼ੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਅਧੀਨ ਪਤਿਆਲਾਂ ਵਿੱਚ ਹੋਈ। ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮੀਨਾ ਰਾਣੀ ਪਤਿਆਲਾਂ ਨੂੰ ਜ਼ਿਲ੍ਹਾ ਰੂਪਨਗਰ ਅਤੇ ਕਮਲਜੀਤ ਸਿੰਘ ਨੂੰ ਪੁਲੀਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਮੀਨਾ ਰਾਣੀ ਨੇ ਐਸੋਸੀਏਸ਼ਨ ਦਾ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੁਲੀਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। -ਪੱਤਰ ਪ੍ਰੇਰਕ