ਟੱਲੇਵਾਲ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਟੱਲੇਵਾਲ, ਬੀਹਲਾ, ਭੋਤਨਾ, ਗਹਿਲ ਅਤੇ ਛੀਨੀਵਾਲ ਖੁਰਦ ਵਿਚ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ‘ਆਪ’ ਉਮੀਦਵਾਰ ਮੀਤ ਹੇਅਰ ’ਤੇ ਸਿਆਸੀ ਨਿਸ਼ਾਨੇ ਸੇਧੇ। ਸ੍ਰੀ ਖਹਿਰਾ ਨੇ ਕਿਹਾ ਕਿ ਮੀਤ ਹੇਅਰ ਲੋਕਾਂ ਦੀ ਆਵਾਜ਼ ਪਾਰਲੀਮੈਂਟ ਵਿੱਚ ਬੁਲੰਦ ਕਰਨ ਦੀ ਗੱਲ ਕਹਿ ਰਹੇ ਹਨ ਪਰ ਪਿਛਲੇ ਦੋ ਸਾਲਾਂ ਦੌਰਾਨ ਮੰਤਰੀ ਹੁੰਦਿਆਂ ਉਨ੍ਹਾਂ ਨੇ ਪੰਜਾਬ ਦੇ ਕਿਸੇ ਵੀ ਮੁੱਦੇ ਉੱਪਰ ਆਵਾਜ਼ ਨਹੀਂ ਉਠਾਈ। ਮੀਤ ਹੇਅਰ ਨੇ ਸਿੱਧੂ ਮੂਸੇਵਾਲੇ ਦਾ ਕਤਲ, ਬੰਦੀ ਸਿੰਘਾਂ ਦੀ ਰਿਹਾਈ, ਹਰਿਆਣਾ ਬਾਰਡਰ ਉੱਪਰ ਕਿਸਾਨਾਂ ਦੀ ਕੁੱਟਮਾਰ ਅਤੇ ਸ਼ੁਭਕਰਨ ਦੇ ਕਤਲ, ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਬਾਰੇ ਕੁਝ ਨਹੀਂ ਕਿਹਾ।