ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੀਤ ਹੇਅਰ ਨੇ ਲੋਕ ਸਭਾ ’ਚ ਪੰਜਾਬ ਦੀਆਂ ਮੰਗਾਂ ਉਭਾਰੀਆਂ

ਪਰਸ਼ੋਤਮ ਬੱਲੀ ਬਰਨਾਲਾ, 20 ਮਾਰਚ ਸੰਸਦ ਦੇ ਬਜਟ ਸੈਸ਼ਨ ਦੌਰਾਨ ਜਲ ਸਰੋਤ ਨਾਲ ਸਬੰਧਤ ਮੰਗਾਂ ’ਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਮੰਗਾਂ ਅੱਗੇ ਰੱਖੀਆਂ। ਉਨ੍ਹਾਂ...
Advertisement

ਪਰਸ਼ੋਤਮ ਬੱਲੀ

ਬਰਨਾਲਾ, 20 ਮਾਰਚ

Advertisement

ਸੰਸਦ ਦੇ ਬਜਟ ਸੈਸ਼ਨ ਦੌਰਾਨ ਜਲ ਸਰੋਤ ਨਾਲ ਸਬੰਧਤ ਮੰਗਾਂ ’ਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਮੰਗਾਂ ਅੱਗੇ ਰੱਖੀਆਂ। ਉਨ੍ਹਾਂ ਕਿਹਾ ਕਿ ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ ਅਤੇ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਸੂਬੇ ਨੂੰ ਯਮੁਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਮੁੱਚਾ ਮਾਲਵਾ ਖੇਤਰ ਸਾਫ ਪੀਣ ਵਾਲੇ ਪਾਣੀ ਨਾਲ ਜੂਝ ਰਿਹਾ ਹੈ ਅਤੇ ਕੈਂਸਰ ਦੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਨੂੰ ਭਾਖੜਾ ਨਹਿਰ ਤੋਂ ਨਹਿਰੀ ਪਾਣੀ ਦੀ ਪੀਣ ਲਈ ਸਪਲਾਈ ਦੀ ਲੋੜ ਹੈ। ਮੀਤ ਹੇਅਰ ਨੇ ਕਿਹਾ ਕਿ ਘੱਗਰ ਦਰਿਆ ਦਾ ਪੱਕਾ ਬੰਦੋਬਸਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕੰਢੀ ਖੇਤਰ ਦੇ ਡੈਮਾਂ ਦੀ ਡੀ-ਸਿਲਟਿੰਗ ਕਰਵਾਈ ਜਾਵੇ।

Advertisement