ਜੋਗਿੰਦਰ ਸਿੰਘ ਮਾਨ
ਮਾਨਸਾ, 8 ਦਸੰਬਰ
ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ 13 ਜਥੇਬੰਦੀਆਂ ਦੀ ਅਮਿਤ ਸ਼ਾਹ ਨਾਲ ਅੱਜ ਸ਼ਾਮ ਨੂੰ ਸੱਤ ਵਜੇ ਮੀਟਿੰਗ ਹੋਣੀ ਤੈਅ ਹੋ ਗਈ ਹੈ।
ਇਸ ਤੋਂ ਪਹਿਲਾਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੱਲਬਾਤ ਕਰਨ ਦਾ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਦੇਸ਼ ਦੀਆਂ 13 ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣ ਜਾ ਰਹੇ ਹਨ।
ਕਿਸਾਨ ਆਗੂ ਰੁਲਦੂ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ( ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਬਾਰੇ ਗੱਲਬਾਤ ਹੋਵੇਗੀ, ਜਦੋਂ ਕਿ ਭਲਕੇ 9 ਦਸੰਬਰ ਵਾਲੀ ਮੀਟਿੰਗ ਇਸ ਤੋਂ ਵੱਖਰੀ ਹੋਵੇਗੀ, ਜਿਸ ਵਿਚ ਸਾਰੀਆਂ ਜਥੇਬੰਦੀਆਂ ਹਿੱਸਾ ਲੈਣਗੀਆਂ ਅਤੇ ਕੇਂਦਰ ਨਾਲ ਹਾਂ ਜਾਂ ਨਾਂਹ ਬਾਰੇ ਗੱਲਬਾਤ ਕਰਨਗੀਆਂ।