DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖਿਆ ਮੰਤਰੀ ਨਾਲ 3704 ਅਧਿਆਪਕ ਯੂਨੀਅਨ ਦੀ ਮੀਟਿੰਗ

ਹਰਜੋਤ ਬੈਂਸ ਵੱਲੋਂ ਸਾਰੇ ਅਧਿਆਪਕਾਂ ਨੂੰ ਸੁਰੱਖਿਆ ਦਾ ਭਰੋਸਾ; ਆਗੂਆਂ ਵੱਲੋਂ ਅਧਿਆਪਕਾਂ ਦਾ ਨੁਕਸਾਨ ਕਰਨ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ
  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਅਧਿਆਪਕ ਆਗੂ।
Advertisement

ਪੱਤਰ ਪ੍ਰੇਰਕ

ਸੁਨਾਮ ਊਧਮ ਸਿੰਘ ਵਾਲਾ/ਜਲਾਲਾਬਾਦ, 17 ਅਪਰੈਲ

Advertisement

ਇੱਥੇ 3704 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਉਪਰੰਤ ਕਿਹਾ ਕਿ ਈਡਬਲਿਊਐੱਸ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਏ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਮੈਰਿਟ ਲਿਸਟਾਂ ਰਿਵਾਈਜ਼ ਕਰ ਦਿੱਤੀਆਂ ਗਈਆਂ ਹਨ।

ਇਸ ਨਾਲ ਭਰਤੀ ਦੇ 4 ਸਾਲ ਤੋਂ ਸੇਵਾਵਾਂ ਨਿਭਾਅ ਰਹੇ ਰੈਗੂਲਰ 117 ਅਧਿਆਪਕਾਂ ਨੂੰ ਸੇਵਾਵਾਂ ਖ਼ਤਮ ਕਰ ਦੇਣ ਸਬੰਧੀ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ਸੀ, ਜਿਸ ਨਾਲ ਅਧਿਆਪਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ। ਜਦੋਂਕਿ ਇਨ੍ਹਾਂ ਅਧਿਆਪਕਾਂ ਦਾ ਇਸ ਵਿੱਚ ਕੋਈ ਦੋਸ਼ ਵੀ ਨਹੀਂ ਸੀ। ਇਸ ਤੋਂ ਮਗਰੋਂ ਸਿੱਖਿਆ ਮੰਤਰੀ ਨੇ ਮੀਟਿੰਗ ਵਿੱਚ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਅਧਿਆਪਕ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਇਸ ਮਸਲੇ ਦੇ ਹੱਲ ਲਈ ਤੁਰੰਤ 18 ਅਪਰੈਲ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਮਿਲੇ ਭਰੋਸੇ ਤੋਂ ਬਾਅਦ ਭਾਵੇਂ ਮਸਲੇ ਦਾ ਜਲਦ ਹੱਲ ਨਿਕਲਦਾ ਨਜ਼ਰ ਆ ਰਿਹਾ ਹੈ ਪਰ ਫਿਰ ਵੀ ਜੇ ਵਿਭਾਗ ਵੱਲੋਂ ਅਧਿਆਪਕਾਂ ਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਲਈ ਤਿੱਖਾ ਸੰਘਰਸ਼ ਵਿੱਢਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਗਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਗੁਰਪ੍ਰੀਤ ਸਿੰਘ, ਬੇਅੰਤ ਕੌਰ, ਅਮਨਪ੍ਰੀਤ ਕੌਰ, ਸੁਖਮਨੀ ਕੌਰ ਅਤੇ ਵੀਰਕਰਨ ਸਿੰਘ ਆਦਿ ਮੌਜੂਦ ਸਨ।

Advertisement
×